Last Updated:Jul 18, 2026 10:13 AM ISTਲੁਧਿਆਣਾ: ਸ਼ਹਿਰ ਦੇ ਸੁੰਦਰ ਨਗਰ ਮਹਾਵੀਰ ਜੈਨ ਕਲੋਨੀ ਦੀ ਰਹਿਣ ਵਾਲੀ ਇੱਕ ਮਹਿਲਾ ਨੇ ਵੀਡੀਓ ਜਾਰੀ ਕਰਕੇ ਆਪਣੇ ਪਤੀ ਅਤੇ ਸਹੁਰਾ ਪਰਿਵਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਮਹਿਲਾ ਦਾ ਦਾਅਵਾ ਹੈ ਕਿ ਉਸ ਦੇ ਪਤੀ ਨੇ ਮਾਰਸ਼ਲ ਆਰਟਸ ਕਲਾਸ ਤੋਂ ਉਨ੍ਹਾਂ ਦੇ ਚਾਰ ਸਾਲਾ ਪੁੱਤਰ ਨੂੰ ਕਥਿਤ ਤੌਰ ‘ਤੇ ਜ਼ਬਰਦਸਤੀ ਆਪਣੇ ਨਾਲ ਲੈ ਗਿਆ।ਮਾਰਸ਼ਲ ਆਰਟ ਕਲਾਸ ਵਿੱਚੋਂ ਚਾਰ ਸਾਲ ਦਾ ਮਾਸੂਮ ਬੱਚਾ ਕਿਡਨੈਪ, ਮਾਂ ਦਾ ਇਲਜ਼ਾਮ, ਪਤੀ ਨੇ…ਲੁਧਿਆਣਾ: ਸ਼ਹਿਰ ਦੇ ਸੁੰਦਰ ਨਗਰ ਮਹਾਵੀਰ ਜੈਨ ਕਲੋਨੀ ਦੀ ਰਹਿਣ ਵਾਲੀ ਇੱਕ ਮਹਿਲਾ ਨੇ ਵੀਡੀਓ ਜਾਰੀ ਕਰਕੇ ਆਪਣੇ ਪਤੀ ਅਤੇ ਸਹੁਰਾ ਪਰਿਵਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਮਹਿਲਾ ਦਾ ਦਾਅਵਾ ਹੈ ਕਿ ਉਸ ਦੇ ਪਤੀ ਨੇ ਮਾਰਸ਼ਲ ਆਰਟਸ ਕਲਾਸ ਤੋਂ ਉਨ੍ਹਾਂ ਦੇ ਚਾਰ ਸਾਲਾ ਪੁੱਤਰ ਨੂੰ ਕਥਿਤ ਤੌਰ ‘ਤੇ ਜ਼ਬਰਦਸਤੀ ਆਪਣੇ ਨਾਲ ਲੈ ਗਿਆ।ਮਹਿਲਾ ਨੇ ਕਿਹਾ ਕਿ ਉਸ ਦੇ ਬੱਚੇ ਨੂੰ ਘਰੇਲੂ ਵਿਵਾਦ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਉਸ ਦਾ ਦਾਅਵਾ ਹੈ ਕਿ ਸਹੁਰਾ ਪਰਿਵਾਰ ਪਹਿਲਾਂ ਵੀ ਬੱਚੇ ਨੂੰ ਆਪਣੇ ਨਾਲ ਲਿਜਾਣ ਦੀ ਕੋਸ਼ਿਸ਼ ਕਰ ਚੁੱਕਾ ਹੈ। ਉਸ ਨੇ ਕਿਹਾ ਕਿ ਉਸ ਨੇ ਕਦੇ ਵੀ ਆਪਣੇ ਬੱਚੇ ਨੂੰ ਮਾਪਿਆਂ ਦੇ ਆਪਸੀ ਵਿਵਾਦ ਬਾਰੇ ਨਹੀਂ ਦੱਸਿਆ।ਵੀਡੀਓ ਵਿੱਚ ਮਹਿਲਾ ਨੇ ਕਿਹਾ ਕਿ ਜੇਕਰ ਉਸ ਦੇ ਪਰਿਵਾਰ ਦਾ ਵੀ ਕੋਈ ਮੈਂਬਰ ਇਸ ਮਾਮਲੇ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਸ ਨੇ ਇਹ ਵੀ ਕਿਹਾ ਕਿ ਜੇਕਰ ਬੱਚੇ ਦੇ ਪਿਤਾ ਆਪਣੇ ਪੁੱਤਰ ਨੂੰ ਮਿਲਣਾ ਚਾਹੁੰਦੇ ਹਨ ਤਾਂ ਉਹ ਕਾਨੂੰਨੀ ਤਰੀਕੇ ਨਾਲ ਅਦਾਲਤ ਦਾ ਦਰਵਾਜ਼ਾ ਖੜਕਾਉਣ।ਮਹਿਲਾ ਨੇ ਪ੍ਰਸ਼ਾਸਨ ਅਤੇ ਪੁਲਿਸ ਕੋਲ ਅਪੀਲ ਕੀਤੀ ਹੈ ਕਿ ਉਸ ਦੇ ਚਾਰ ਸਾਲਾ ਬੱਚੇ ਨੂੰ ਜਲਦ ਤੋਂ ਜਲਦ ਉਸ ਦੇ ਹਵਾਲੇ ਕੀਤਾ ਜਾਵੇ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ।First Published :Jul 18, 2026 10:12 AM ISTRead More
- Advertisement -
Recent Posts
Most Popular
ਏਬੀਵੀਪੀ ਦੀ ਜਿੱਤ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਕੀਤੀ ਖ਼ੁਸ਼ੀ ਜ਼ਾਹਿਰ, ਦਿੱਤੀ ਵਧਾਈ...
Gen Z ਨੇ ਨਕਾਰਾਤਮਕ ਰਾਜਨੀਤੀ ਨਕਾਰ ਕੇ ਵਿਕਾਸ ਤੇ ਰਾਸ਼ਟਰਵਾਦ ਨੂੰ ਚੁਣਿਆ: ਕੇਵਲ ਢਿੱਲੋਂ ਮਾਲਵਾ ਖੇਤਰ ਦੇ ਲੱਖਾਂ ਬੀਮਾਯੁਕਤ ਵਰਕਰਾਂ, ਪੈਨਸ਼ਨਰਾਂ ਅਤੇ ਰੋਜ਼ਗਾਰਦਾਤਿਆਂ ਨੂੰ...
ਨਸ਼ਾ ਮੁਕਤ ਸਮਾਜ ਦੀ ਸਿਰਜਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਹਰਭਜਨ ਸਿੰਘ ਈਟੀਓ |
ਨਸ਼ਾ ਮੁਕਤੀ ਮੋਰਚਾ ਵੱਲੋਂ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਕੀਤਾ ਜਾ ਰਿਹਾ ਪ੍ਰਭਾਵਸ਼ਾਲੀ ਕੰਮ: ਦੀਕਸ਼ਤ ਧਵਨ ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ...
Chandigarh Farmers Protest | ਖੁੱਲ੍ਹੇ ਆਸਮਾਨ ਹੇਠਾਂ ਅੰਨਦਾਤਾ, ਸਰਕਾਰਾਂ ਸੁਣ ਲੈਣ ਮੰਗਾਂ |
ਚੰਡੀਗੜ੍ਹ ਵਿੱਚ ਕਿਸਾਨਾਂ ਦੇ 7 ਦਿਨਾਂ ਵਾਲੇ ਮੋਰਚੇ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਚਰਚਾ ਤੇਜ਼ ਹੋ ਗਈ ਹੈ। ਕੀ ਇਹ ਮੋਰਚਾ ਆਪਣੀਆਂ ਮੰਗਾਂ...
‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ...
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 3776 ਕਿੱਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 944...
Chandigarh Farmers protest | ਚੰਡੀਗੜ੍ਹ-ਮੁਹਾਲੀ BORDER ‘ਤੇ ਡਟੇ ਕਿਸਾਨ, ਦੇਖੋ ਮੋਰਚੇ ਤੋਂ ਤਸਵੀਰਾਂ |
ਚੰਡੀਗੜ੍ਹ ਵਿੱਚ ਕਿਸਾਨਾਂ ਦੇ ਧਰਨੇ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੇ ਬਾਰਡਰ ’ਤੇ ਕਿਸਾਨਾਂ ਨੇ ਪੱਕਾ ਡੇਰਾ ਲਗਾ ਦਿੱਤਾ ਹੈ ਅਤੇ ਆਪਣੀਆਂ ਮੰਗਾਂ...















