Last Updated:Jul 19, 2026 9:47 PM ISTਪੰਜਾਬ ਪੁਲਿਸ ਇਸ ਸਮੇਂ 24,000 ਤੋਂ ਵੱਧ ਵਿਲੇਜ ਡਿਫੈਂਸ ਕਮੇਟੀਆਂ ਅਤੇ 1.25 ਲੱਖ ਤੋਂ ਵੱਧ ਮੈਂਬਰਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਇਹ ਕਮੇਟੀਆਂ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਦੇਣ ਦੇ ਨਾਲ-ਨਾਲ ਪਿੰਡ ਪੱਧਰ ‘ਤੇ ਖੁਫੀਆ ਜਾਣਕਾਰੀ ਇਕੱਠੀ ਕਰਨ ਵਿੱਚ ਵੀ ਸਹਿਯੋਗ ਕਰ ਰਹੀਆਂ ਹਨ।ਯੁੱਧ ਨਸ਼ਿਆਂ ਵਿਰੁੱਧ ਦੇ 500 ਦਿਨ: ਪੰਜਾਬ ਪੁਲਿਸ ਨੇ 68,850 ਤਸਕਰ ਗ੍ਰਿਫ਼ਤਾਰ ਕੀਤੇ, 319 ਕਰੋੜ ਦੀ ਸੰਪਤੀ ਜ਼ਬਤਚੰਡੀਗੜ੍ਹ: ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ, ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਭ ਤੋਂ ਵੱਡੀ ਪਛਾਣ ਬਣ ਕੇ ਸਾਹਮਣੇ ਆਈ ਹੈ। ਮੁਹਿੰਮ ਦੇ 500 ਦਿਨ ਪੂਰੇ ਹੋਣ ‘ਤੇ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤੀ ਮਿਲੀ ਹੈ।ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ 1 ਮਾਰਚ 2025 ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਐਨਡੀਪੀਐਸ ਐਕਟ ਅਧੀਨ 52,432 ਐੱਫਆਈਆਰ ਦਰਜ ਕੀਤੀਆਂ ਗਈਆਂ ਅਤੇ 68,850 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚ 629 ਵੱਡੇ ਤਸਕਰ ਵੀ ਸ਼ਾਮਲ ਹਨ, ਜਿਨ੍ਹਾਂ ਕੋਲੋਂ ਦੋ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।319 ਕਰੋੜ ਦੀ ਗੈਰ-ਕਾਨੂੰਨੀ ਸੰਪਤੀ ਕੁਰਕ ਤੇ ਜ਼ਬਤਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੇ ਮੁਖੀ ਏਡੀਜੀਪੀ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਮੁਹਿੰਮ ਦੌਰਾਨ 319 ਕਰੋੜ ਰੁਪਏ ਦੀ ਗੈਰ-ਕਾਨੂੰਨੀ ਸੰਪਤੀ ਕੁਰਕ ਜਾਂ ਜ਼ਬਤ ਕੀਤੀ ਗਈ। ਇਸ ਦੇ ਨਾਲ ਹੀ ਨਸ਼ਿਆਂ ਦੇ ਪੈਸੇ ਨਾਲ ਸਰਕਾਰੀ ਜ਼ਮੀਨਾਂ ‘ਤੇ ਬਣਾਈਆਂ ਗਈਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਵੀ ਢਾਹਿਆ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪੰਜਾਬ ਪੁਲਿਸ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦੀ ਹੈ।10,917 ਨਸ਼ਾ ਪੀੜਤਾਂ ਨੂੰ ਮਿਲਿਆ ਪੁਨਰਵਾਸ ਦਾ ਮੌਕਾਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ 10,917 ਵਿਅਕਤੀਆਂ ਨੂੰ ਅਦਾਲਤੀ ਕਾਰਵਾਈ ਤੋਂ ਛੋਟ ਦੇ ਕੇ ਨਸ਼ਾ ਮੁਕਤੀ ਇਲਾਜ ਅਤੇ ਪੁਨਰਵਾਸ ਨਾਲ ਜੋੜਿਆ ਹੈ, ਤਾਂ ਜੋ ਉਹ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ।ਹੈਲਪਲਾਈਨ ਰਾਹੀਂ ਮਿਲੀਆਂ 46 ਹਜ਼ਾਰ ਤੋਂ ਵੱਧ ਗੁਪਤ ਸੂਚਨਾਵਾਂ’ਸੇਫ਼ ਪੰਜਾਬ ਐਂਟੀ-ਡਰੱਗ ਹੈਲਪਲਾਈਨ’ (97791-00200) ਮੁਹਿੰਮ ਦੀ ਵੱਡੀ ਸਫਲਤਾ ਬਣ ਕੇ ਸਾਹਮਣੇ ਆਈ ਹੈ। ਹੈਲਪਲਾਈਨ ‘ਤੇ 46,342 ਗੁੰਮਨਾਮ ਸੂਚਨਾਵਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਆਧਾਰ ‘ਤੇ 22,960 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੰਜਾਬ ਪੁਲਿਸ ਅਨੁਸਾਰ ਇਹ ਲੋਕਾਂ ਦੇ ਵਧਦੇ ਭਰੋਸੇ ਅਤੇ ਜਨ-ਭਾਗੀਦਾਰੀ ਆਧਾਰਿਤ ਪੁਲਿਸਿੰਗ ਦੀ ਸਫਲਤਾ ਦਾ ਸਬੂਤ ਹੈ।ਐਨਡੀਪੀਐਸ ਮਾਮਲਿਆਂ ਵਿੱਚ 89 ਫ਼ੀਸਦੀ ਸਜ਼ਾ ਦਰਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਨਡੀਪੀਐਸ ਮਾਮਲਿਆਂ ਵਿੱਚ 89 ਫ਼ੀਸਦੀ ਦੋਸ਼ ਸਾਬਤ ਹੋਣ ਦੀ ਦਰ ਦੇਸ਼ ਵਿੱਚ ਸਭ ਤੋਂ ਉੱਚੀ ਹੈ। ਇਹ ਬਿਹਤਰ ਜਾਂਚ, ਮਜ਼ਬੂਤ ਸਬੂਤ ਅਤੇ ਮੁਕੱਦਮੇਬਾਜ਼ੀ ਏਜੰਸੀਆਂ ਨਾਲ ਪ੍ਰਭਾਵਸ਼ਾਲੀ ਤਾਲਮੇਲ ਦਾ ਨਤੀਜਾ ਹੈ।24 ਹਜ਼ਾਰ ਤੋਂ ਵੱਧ ਵਿਲੇਜ ਡਿਫੈਂਸ ਕਮੇਟੀਆਂ ਦੀ ਭੂਮਿਕਾਪੰਜਾਬ ਪੁਲਿਸ ਇਸ ਸਮੇਂ 24,000 ਤੋਂ ਵੱਧ ਵਿਲੇਜ ਡਿਫੈਂਸ ਕਮੇਟੀਆਂ ਅਤੇ 1.25 ਲੱਖ ਤੋਂ ਵੱਧ ਮੈਂਬਰਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਇਹ ਕਮੇਟੀਆਂ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਦੇਣ ਦੇ ਨਾਲ-ਨਾਲ ਪਿੰਡ ਪੱਧਰ ‘ਤੇ ਖੁਫੀਆ ਜਾਣਕਾਰੀ ਇਕੱਠੀ ਕਰਨ ਵਿੱਚ ਵੀ ਸਹਿਯੋਗ ਕਰ ਰਹੀਆਂ ਹਨ।ਇਸ ਤੋਂ ਇਲਾਵਾ ਸਕੂਲਾਂ, ਕਾਲਜਾਂ, ਸਿਵਲ ਸੋਸਾਇਟੀ ਸੰਸਥਾਵਾਂ ਅਤੇ ਭਾਈਚਾਰਕ ਆਗੂਆਂ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮਾਂ, ਖੇਡ ਮੁਕਾਬਲੇ, ਨੌਜਵਾਨਾਂ ਨਾਲ ਸੰਵਾਦ ਅਤੇ ਜਨਤਕ ਮੀਟਿੰਗਾਂ ਰਾਹੀਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਈ ਜਾ ਰਹੀ ਹੈ।ਮੁਹਿੰਮ ਹੋਵੇਗੀ ਹੋਰ ਤੇਜ਼ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 500 ਦਿਨਾਂ ਦੀ ਇਹ ਉਪਲੱਬਧੀ ਸਿਰਫ਼ ਇੱਕ ਪੜਾਅ ਹੈ। ਪੰਜਾਬ ਪੁਲਿਸ ਆਉਣ ਵਾਲੇ ਸਮੇਂ ਵਿੱਚ ਸੰਗਠਿਤ ਡਰੱਗ ਸਿੰਡੀਕੇਟਾਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕਰੇਗੀ, ਤਸਕਰੀ ਨੈੱਟਵਰਕ ਨੂੰ ਤੋੜਨ ਲਈ ਜਾਂਚ ਮਜ਼ਬੂਤ ਬਣਾਏਗੀ ਅਤੇ ਜਨ-ਭਾਗੀਦਾਰੀ ਆਧਾਰਿਤ ਪੁਲਿਸਿੰਗ ਨੂੰ ਹੋਰ ਵਧਾਵੇਗੀ, ਤਾਂ ਜੋ ਨਸ਼ਾ-ਮੁਕਤ ਪੰਜਾਬ ਦਾ ਟੀਚਾ ਹਾਸਲ ਕੀਤਾ ਜਾ ਸਕੇ।Read More







