[ad_ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਦੇ ਕਿਸਾਨ ਘਾਟ ‘ਤੇ ਹੋਣ ਵਾਲੀ ਕਿਸਾਨ ਮਹਾਰੈਲੀ ਵਿੱਚ ਸ਼ਾਮਲ ਹੋਣ ਲਈ ਪੰਜਾਬ, ਹਰਿਆਣਾ ਅਤੇ ਯੂਪੀ ਦੇ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਘੱਗਰ ਦਰਿਆ ਦੇ ਪੁਲ ‘ਤੇ ਹੈਵੀ ਬੈਰੀਕੇਡਿੰਗ ਕੀਤੀ ਗਈ ਹੈ, ਜਦਕਿ ਸੀਮੈਂਟ ਦੇ ਬੈਰੀਕੇਡ, JCB ਅਤੇ ਕ੍ਰੇਨਾਂ ਸਮੇਤ ਭਾਰੀ ਗਿਣਤੀ ਵਿੱਚ ਪੁਲਿਸ ਜਵਾਨ ਤਾਇਨਾਤ ਕੀਤੇ ਗਏ ਹਨ। ਕਿਸਾਨ ਭਾਰਤ–US ਟਰੇਡ ਡੀਲ ਦੇ ਵਿਰੋਧ ਵਿੱਚ ਹੋ ਰਹੀ ਮਹਾਰੈਲੀ ਵਿੱਚ ਸ਼ਮੂਲੀਅਤ ਕਰਨਾ ਚਾਹੁੰਦੇ ਹਨ, ਜਿਸ ਵਿੱਚ 10 ਸੂਬਿਆਂ ਦੇ ਕਿਸਾਨਾਂ ਦੇ ਪਹੁੰਚਣ ਦੀ ਸੰਭਾਵਨਾ ਹੈ।















