ਸ ਵਡਾਲਾ ਨੇ ਕਿਹਾ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ ‘ਤੇ ਸ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਸਮਝੇ ਜਾਣ।ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ ਇਕਬਾਲ ਸਿੰਘ ਝੂੰਦਾਂ ਨੂੰ ਜਥੇਬੰਦੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲਾਂ ਲਈ ਖਾਰਿਜ ਕਰ ਦਿੱਤਾ ਗਿਆ ਹੈ।ਸ ਵਡਾਲਾ ਨੇ ਦੱਸਿਆ ਕਿ ਪਾਰਟੀ ਅਨੁਸ਼ਾਸਨ ਦੇ ਵਿਰੁੱਧ ਜਾਂਦਿਆਂ ਪਹਿਲਾਂ ਵੀ ਸ ਝੂੰਦਾਂ ਨੇ ਆਪਣੇ ਤੌਰ ‘ਤੇ ਦੋ ਮੀਟਿੰਗਾਂ ਕੀਤੀਆਂ ਸਨ ਜਿੰਨਾਂ ਵਿੱਚ ਹੋਰਨਾਂ ਆਗੂਆਂ ਅਤੇ ਵਰਕਰਾਂ ਨੂੰ ਗੁੰਮਰਾਹ ਕਰਕੇ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਹੁਣ ਵੀ ਉਹਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਦੂਜੀਆਂ ਪਾਰਟੀਆਂ ਨਾਲ ਮਿਲ ਕੇ ਚੱਲਣ ਦਾ ਐਲਾਨ ਕੀਤਾ ਹੈ, ਜਦਕਿ ਜਥੇਬੰਦੀ ਵੱਲੋਂ ਪਹਿਲਾਂ ਹੀ ਦੂਜੀਆਂ ਪੰਥਕ ਧਿਰਾਂ ਨਾਲ ਏਕਤਾ ਕਰਨ ਲਈ ਇਕ ਤਾਲਮੇਲ ਕਮੇਟੀ ਬਣਾਈ ਹੋਈ ਹੈ ਜੋ ਆਪਣਾ ਕੰਮ ਬਹੁਤ ਸੁਚੱਜੇ ਢੰਗ ਨਾਲ ਕਰ ਰਹੀ ਹੈ। ਸ ਝੂੰਦਾਂ ਨੇ ਏਕਤਾ ਦਾ ਇਹ ਐਲਾਨ ਉਸ ਤਾਲਮੇਲ ਕਮੇਟੀ ਤੋਂ ਬਾਹਰੇ ਹੋ ਕੇ ਕੀਤਾ ਹੈ, ਜਿਸ ਨਾਲ ਜਥੇਬੰਦੀ ਦੇ ਅਨੁਸ਼ਾਸਨ ਅਤੇ ਪੰਥਕ ਏਕਤਾ ਦੇ ਯਤਨਾਂ ਨੂੰ ਵੱਡੀ ਢਾਹ ਲੱਗੀ ਹੈ। ਉਹਨਾਂ ਦੇ ਇਸ ਆਪਹੁਦਰੇਪਣ ਦਾ ਨੋਟਿਸ ਲੈਂਦਿਆਂ ਅਨੁਸ਼ਾਸਨੀ ਕਮੇਟੀ ਨੇ ਪ੍ਰਧਾਨ ਸ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਇਕ ਵਰਚੁਅਲ ਮੀਟਿੰਗ ਕਰਕੇ ਸਿਫਾਰਸ਼ ਕੀਤੀ ਸੀ ਕਿ ਸ ਝੂੰਦਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।ਸ. ਵਡਾਲਾ ਨੇ ਕਿਹਾ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ ‘ਤੇ ਸ. ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਸਮਝੇ ਜਾਣ।Location :Chandigarh,ChandigarhRead More
- Advertisement -
Recent Posts
Most Popular
Jagtar Sanghera on Sukhbir Badal | ‘ਸੁਖਬੀਰ ਬਾਦਲ ਜੋ ਮਰਜ਼ੀ ਬੋਲਣ, ਫਰਕ ਨਹੀਂ ਪੈਂਦਾ’...
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਚੰਡੀਗੜ੍ਹ ਸਥਿਤ SIT ਦਫ਼ਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਜਾਰੀ ਹੈ। ਜਾਣਕਾਰੀ ਮੁਤਾਬਕ,...
Farmers Delhi March | ਪੁਲਿਸ ਨੇ ਸ਼ੰਭੂ ਰੋਕੇ ਦਿੱਲੀ ਜਾਂਦੇ ਕਿਸਾਨ, ਸਖਤ ਬੈਰੀਕੇਡਿੰਗ, ਭਖਿਆ...
[ad_
ਅੱਜ ਦਿੱਲੀ ਦੇ ਕਿਸਾਨ ਘਾਟ 'ਤੇ ਹੋਣ ਵਾਲੀ ਕਿਸਾਨ ਮਹਾਰੈਲੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ। ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ...
ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਿਆ, ਭਾਰੀ ਪੁਲਸ ਬਲ ਤਾਇਨਾਤ, ਨੈਸ਼ਨਲ ਹਾਈਵੇ ਮੁਕੰਮਲ ਬੰਦ...
ਕਿਸਾਨਾਂ ਦੇ 'ਦਿੱਲੀ ਕੂਚ' ਕਾਰਨ ਸ਼ੰਭੂ ਬਾਰਡਰ ਬੰਦ। ਕਿਸਾਨ ਫਤਹਿਗੜ੍ਹ ਸਾਹਿਬ ਤੋਂ ਦਿੱਲੀ ਵੱਲ ਵਧ ਰਹੇ ਹਨ। ਕਿਸਾਨਾਂ ਦੀ ਦਿੱਲੀ ਕੂਚ ਕਾਰਨ ਇਕ ਵਾਰ...
ਚਰਨਜੀਤ ਚੰਨੀ ਤੇ ਰੰਧਾਵਾ ਨੂੰ ਕੀਤਾ ਡਿਟੇਨ, PM ਦੇ ਘਰ ਮੁਹਰੇ ਕਾਂਗਰਸ ਦਾ ਪ੍ਰਦਰਸ਼ਨ...
ਚਰਨਜੀਤ ਚੰਨੀ ਤੇ ਰੰਧਾਵਾ ਨੂੰ ਕੀਤਾ ਡਿਟੇਨ, PM ਦੇ ਘਰ ਮੁਹਰੇ ਕਾਂਗਰਸ ਦਾ ਪ੍ਰਦਰਸ਼ਨਚਰਨਜੀਤ ਚੰਨੀ ਤੇ ਰੰਧਾਵਾ ਨੂੰ ਕੀਤਾ ਡਿਟੇਨ, PM ਦੇ ਘਰ ਮੁਹਰੇ...
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਵਿੱਚੋਂ ਕੱਢਿਆ |
ਸ ਵਡਾਲਾ ਨੇ ਕਿਹਾ ਕਿ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼ 'ਤੇ ਸ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ ਗਿਆ...















