ਅਗਲੇ ਮਹੀਨੇ 37 ਲੱਖ ਹੋਰ ਮਹਿਲਾਵਾਂ ਨੂੰ ਮਿਲਣਗੇ ਪੈਸੇ…CM ਮਾਨ ਨੇ ਕੀਤਾ ਐਲਾਨ ! | ਪੰਜਾਬ ਖ਼ਬਰਾਂ

0
2

[ad_

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਕਦੋਂ ਆਵੇਗੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਕਦੋਂ ਆਵੇਗੀ ?ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ 1 ਅਗਸਤ ਨੂੰ ਮੁੜ ਤੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਆਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 37 ਲੱਖ ਹੋਰ ਮਹਿਲਾਵਾਂ ਨੂੰ ਪੈਸੇ ਮਿਲਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ 32 ਲੱਖ ਮਹਿਲਾਵਾਂ ਨੂੰ ਮਾਵਾਂ-ਧੀਆਂ ਯੋਜਨਾ ਤਹਿਤ ਪੈਸੇ ਮਿਲ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਗਸਤ ਤੋਂ ਬਾਅਦ ਅਗਲੀ ਕਿਸ਼ਤ ਅਕਤੂਬਰ ਵਿੱਚ ਮਿਲੇਗੀ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਰਾਜ ਦੀਆਂ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਯੋਜਨਾ ਤਹਿਤ SC ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾ ਰਹੇ ਹਨ।25 ਜੂਨ 2026 ਤੱਕ ਰਜਿਸਟ੍ਰੇਸ਼ਨ ਪੂਰੀ ਕਰਨ ਵਾਲੀਆਂ ਲਗਭਗ 33 ਲੱਖ ਤੋਂ ਵੱਧ ਮਹਿਲਾ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਸਹਾਇਤਾ ਰਾਸ਼ੀ ਸਿੱਧੀ ਭੇਜੀ ਜਾ ਚੁੱਕੀ ਹੈ, ਜਦਕਿ ਬਾਕੀ ਯੋਗ ਮਹਿਲਾਵਾਂ ਨੂੰ ਇਹ ਰਕਮ 1 ਅਗਸਤ ਨੂੰ ਮਿਲੇਗੀ। ਹੁਣ ਤੱਕ ਲਗਭਗ 70 ਲੱਖ ਤੋਂ ਵੱਧ ਮਹਿਲਾਵਾਂ ਇਸ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ।ਯੋਜਨਾ ਦੇ ਲਾਭਪਾਤਰੀਆਂ ਦੇ ਪ੍ਰੋਫ਼ਾਈਲ ਤੋਂ ਪਤਾ ਲੱਗਦਾ ਹੈ ਕਿ ਇਹ ਸਹਾਇਤਾ ਉਨ੍ਹਾਂ ਮਹਿਲਾਵਾਂ ਤੱਕ ਪਹੁੰਚ ਰਹੀ ਹੈ, ਜੋ ਜੀਵਨ ਦੇ ਉਸ ਪੜਾਅ ਵਿੱਚ ਹਨ ਜਦੋਂ ਆਰਥਿਕ ਜ਼ਿੰਮੇਵਾਰੀਆਂ ਸਭ ਤੋਂ ਵੱਧ ਹੁੰਦੀਆਂ ਹਨ। ਕੁੱਲ ਲਾਭਪਾਤਰੀਆਂ ਵਿੱਚੋਂ 36–45 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਦੀ ਹਿੱਸੇਦਾਰੀ 25.2 ਫ਼ੀਸਦੀ ਅਤੇ 46–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਦੀ ਹਿੱਸੇਦਾਰੀ 25.4 ਫ਼ੀਸਦੀ ਹੈ। ਇਸ ਤਰ੍ਹਾਂ 50 ਫ਼ੀਸਦੀ ਤੋਂ ਵੱਧ ਲਾਭਪਾਤਰੀ 36 ਤੋਂ 59 ਸਾਲ ਦੀ ਉਮਰ ਵਰਗ ਨਾਲ ਸੰਬੰਧਿਤ ਹਨ।ਪੰਜਾਬੀ ਖਬਰਾਂ/ ਖਬਰਾਂ/Punjab/’ਮਾਵਾਂ-ਧੀਆਂ ਸਤਿਕਾਰ ਯੋਜਨਾ’: ਅਗਲੇ ਮਹੀਨੇ 37 ਲੱਖ ਹੋਰ ਮਹਿਲਾਵਾਂ ਨੂੰ ਮਿਲਣਗੇ ਪੈਸੇ…CM ਮਾਨ ਨੇ ਕੀਤਾ ਐਲਾਨ !Read More

Rozana Times

LEAVE A REPLY

Please enter your comment!
Please enter your name here