ISTਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਬਾਘਾਪੁਰਾਣਾ ਵਿਧਾਨ ਸਭਾ ਹਲਕੇ ਨੂੰ ਐਸਆਈਆਰ-2026 ਅਧੀਨ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਸਮੇਂ ਤੋਂ ਪਹਿਲਾਂ ਪੂਰਾ ਕਰਨ ‘ਤੇ ਵਧਾਈ ਦਿੱਤੀ।ਬਾਘਾਪੁਰਾਣਾ ਨੇ ਐਸਆਈਆਰ-2026 ਤਹਿਤ 100% ਡਿਜੀਟਾਈਜ਼ੇਸ਼ਨ ਦਾ ਟੀਚਾ ਕੀਤਾ ਪੂਰਾਚੰਡੀਗੜ੍ਹ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸਆਈਆਰ)-2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਬਾਘਾਪੁਰਾਣਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਵਧਾਈ ਦਿੱਤੀ ਹੈ।ਬਾਘਾਪੁਰਾਣਾ, ਐਸਆਈਆਰ-2026 ਅਧੀਨ ਗਣਨਾ ਫਾਰਮਾਂ ਦੀ ਪੂਰੀ ਡਿਜੀਟਾਈਜ਼ੇਸ਼ਨ ਕਰਨ ਵਾਲਾ ਪੰਜਾਬ ਦਾ ਪੰਜਵਾਂ ਵਿਧਾਨ ਸਭਾ ਹਲਕਾ ਬਣ ਗਿਆ ਹੈ। ਇਹ ਉਪਲਬਧੀ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।ਮੁੱਖ ਚੋਣ ਅਫ਼ਸਰ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ, ਈਆਰਓਜ਼, ਏਈਆਰਓਜ਼ ਅਤੇ ਬੀਐਲਓਜ਼ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਲਗਨ, ਸਮਰਪਣ ਅਤੇ ਮਿਸ਼ਨ ਮੋਡ ਵਿੱਚ ਕੀਤੇ ਗਏ ਕੰਮ ਦਾ ਨਤੀਜਾ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਸੂਬੇ ਦੇ ਬਾਕੀ ਸਾਰੇ ਜ਼ਿਲ੍ਹੇ ਵੀ ਨਿਰਧਾਰਤ ਸਮੇਂ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲੈਣਗੇ।ਇਸ ਦੇ ਨਾਲ ਹੀ ਸ੍ਰੀਮਤੀ ਮਿਤਰਾ ਨੇ ਪੰਜਾਬ ਦੇ ਉਹਨਾਂ ਵੋਟਰਾਂ ਨੂੰ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਨਹੀਂ ਕਰਵਾਏ, ਉਹ ਬਿਨਾਂ ਦੇਰੀ ਇਹ ਪ੍ਰਕਿਰਿਆ ਪੂਰੀ ਕਰਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਫਾਰਮ ਜਮ੍ਹਾਂ ਕਰਵਾਉਣ ਨਾਲ ਡਰਾਫਟ ਵੋਟਰ ਸੂਚੀ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਹੋਣਾ ਯਕੀਨੀ ਬਣਾਇਆ ਜਾ ਸਕੇਗਾ।ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ)-2026 ਮੁਹਿੰਮ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਅਪਡੇਟ ਅਤੇ ਪਾਰਦਰਸ਼ੀ ਬਣਾਉਣਾ ਹੈ, ਤਾਂ ਜੋ ਆਉਣ ਵਾਲੀਆਂ ਚੋਣਾਂ ਦੌਰਾਨ ਹਰ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ।Read More
- Advertisement -
Recent Posts
Most Popular
ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ, 65 ਲੱਖ ਤੋਂ ਵੱਧ ਮਾਵਾਂ-ਧੀਆਂ ਨੂੰ...
ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...
ਅਮਰੀਕਾ ਤੋਂ ਭੱਜਿਆ, FBI ਨੇ ਰੱਖਿਆ ਸੀ 1.4 ਕਰੋੜ ਦਾ ਇਨਾਮ: ਜਲੰਧਰ ‘ਚ ਦਬੋਚਿਆ...
ਪੰਜਾਬ ਪੁਲਿਸ ਨੇ 65 ਸਾਲਾ ਮਨਜੀਤ ਸਿੰਘ ਬੇਦੀ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਹੈ; ਉਸ 'ਤੇ ਸੰਯੁਕਤ ਰਾਜ ਅਮਰੀਕਾ ਵਿੱਚ ਲਗਭਗ $600,000 ਦੇ ਸਰਕਾਰੀ...
ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ, ਕਈ ਵੱਡੇ ਫੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ...
ਪੰਜਾਬ ਕੈਬਨਿਟ ਦੀ ਅੱਜ ਯਾਨੀ 5 ਸਤੰਬਰ ਨੂੰ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ...
CP Radhakrishnan : ‘ਮਨੀਸ਼ ਤਿਵਾਰੀ ਨੂੰ ਪੁੱਛੋ, ਕਿੰਨੀ ਵਾਰ ਪਿੱਠ ‘ਚ ਛੁਰਾ ਖਾਧਾ ?’...
ਉਪ ਰਾਸ਼ਟਰਪਤੀ CP ਰਾਧਾਕ੍ਰਿਸ਼ਨਨ ਦੀ ਚੰਡੀਗੜ੍ਹ ਫੇਰੀ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਇੱਕ ਦਿਲਚਸਪ ਪਲ ਦੇਖਣ ਨੂੰ ਮਿਲਿਆ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ 'ਪਿੱਠ 'ਚ...
punjab government approves rs 1300 crore horticulture project |
ਪੰਜਾਬ ਦੀ ਖੇਤੀ ਨੂੰ ਬਦਲਣ ਲਈ ਸਰਕਾਰ ਨੇ 1300 ਕਰੋੜ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦਿੱਤੀ ਹੈ। ਹੁਣ ਨਜ਼ਰ 2036 ਦੇ 16 ਲੱਖ ਹੈਕਟੇਅਰ...















