ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਪਰਮਿੰਦਰ ਸਿੰਘ ਪੰਡੋਰੀ ਅਤੇ ਬਲਾਕ ਮਜੀਠਾ ਦੇ ਪ੍ਰਧਾਨ ਬਾਬਾ ਜਗਜੀਤ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਤਹਿਤ ਪੰਜਾਬ ਭਰ ਵਿੱਚ ਟੋਲ ਪਲਾਜ਼ਿਆਂ ਨੂੰ ਤਿੰਨ ਘੰਟਿਆਂ ਲਈ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਭਾਰਤ-ਅਮਰੀਕਾ ਵਪਾਰਕ ਸਮਝੌਤੇ ਤਹਿਤ ਵਿਦੇਸ਼ੀ ਸਮਾਨ ਨੂੰ ਟੈਕਸ ਮੁਕਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨਾਲ ਦੇਸ਼ ਦੇ ਕਿਸਾਨਾਂ, ਡੇਅਰੀ ਕਾਰੋਬਾਰ ਅਤੇ ਸਥਾਨਕ ਉਦਯੋਗਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ।ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੱਥੂਨੰਗਲ ਟੋਲ ਪਲਾਜ਼ਾ ਤਿੰਨ ਘੰਟਿਆਂ ਲਈ ਕੀਤਾ ਗਿਆ ਮੁਫ਼ਤਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਕੱਥੂਨੰਗਲ ਟੋਲ ਪਲਾਜ਼ਾ ‘ਤੇ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਟੋਲ ਪਲਾਜ਼ਾ ਨੂੰ ਤਿੰਨ ਘੰਟਿਆਂ ਲਈ ਟੋਲ ਮੁਕਤ ਕਰ ਦਿੱਤਾ ਗਿਆ, ਜਿਸ ਨਾਲ ਆਉਣ-ਜਾਣ ਵਾਲੇ ਵਾਹਨ ਚਾਲਕਾਂ ਨੂੰ ਬਿਨਾਂ ਟੋਲ ਅਦਾ ਕੀਤੇ ਲੰਘਣ ਦੀ ਆਗਿਆ ਦਿੱਤੀ ਗਈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦਾ ਵਿਰੋਧ ਕਰਦਿਆਂ ਇਸ ਪ੍ਰਦਰਸ਼ਨ ਨੂੰ ਲੋਕ ਹਿੱਤਾਂ ਦੀ ਲੜਾਈ ਕਰਾਰ ਦਿੱਤਾ।ਮੀਡੀਆ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਪਰਮਿੰਦਰ ਸਿੰਘ ਪੰਡੋਰੀ ਅਤੇ ਬਲਾਕ ਮਜੀਠਾ ਦੇ ਪ੍ਰਧਾਨ ਬਾਬਾ ਜਗਜੀਤ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਤਹਿਤ ਪੰਜਾਬ ਭਰ ਵਿੱਚ ਟੋਲ ਪਲਾਜ਼ਿਆਂ ਨੂੰ ਤਿੰਨ ਘੰਟਿਆਂ ਲਈ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਭਾਰਤ-ਅਮਰੀਕਾ ਵਪਾਰਕ ਸਮਝੌਤੇ ਤਹਿਤ ਵਿਦੇਸ਼ੀ ਸਮਾਨ ਨੂੰ ਟੈਕਸ ਮੁਕਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨਾਲ ਦੇਸ਼ ਦੇ ਕਿਸਾਨਾਂ, ਡੇਅਰੀ ਕਾਰੋਬਾਰ ਅਤੇ ਸਥਾਨਕ ਉਦਯੋਗਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ।ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਤੋਂ ਟੈਕਸ ਮੁਕਤ ਸਸਤਾ ਖੇਤੀਬਾੜੀ ਅਤੇ ਹੋਰ ਸਾਜ਼ੋ-ਸਮਾਨ ਭਾਰਤ ਵਿੱਚ ਆਉਂਦਾ ਹੈ ਤਾਂ ਦੇਸ਼ ਦੇ ਕਿਸਾਨ ਮੁਕਾਬਲੇ ਵਿੱਚ ਨਹੀਂ ਟਿਕ ਸਕਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਸ਼ੁਰੂਆਤੀ ਦੌਰ ਵਿੱਚ ਲੋਕਾਂ ਨੂੰ ਸਸਤੇ ਭਾਅ ‘ਤੇ ਸਮਾਨ ਮਿਲੇਗਾ, ਪਰ ਜਦੋਂ ਦੇਸੀ ਉਤਪਾਦਨ ਅਤੇ ਕਾਰੋਬਾਰ ਪ੍ਰਭਾਵਿਤ ਹੋ ਜਾਣਗੇ ਤਾਂ ਵਿਦੇਸ਼ੀ ਕੰਪਨੀਆਂ ਮਨਮਰਜ਼ੀ ਨਾਲ ਕੀਮਤਾਂ ਵਧਾਉਣਗੀਆਂ। ਉਨ੍ਹਾਂ ਇਸ ਦੀ ਤੁਲਨਾ ਟੈਲੀਕਾਮ ਖੇਤਰ ਵਿੱਚ ਪਹਿਲਾਂ ਦਿੱਤੀਆਂ ਮੁਫ਼ਤ ਸੇਵਾਵਾਂ ਨਾਲ ਕੀਤੀ।ਪਰਮਿੰਦਰ ਸਿੰਘ ਪੰਡੋਰੀ ਤੇ ਬਾਬਾ ਜਗਜੀਤ ਸਿੰਘ ਨੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਦੀ ਘਟਨਾ ਦੀ ਵੀ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਜੇ ਕਿਸਾਨ ਬੱਸਾਂ ਰਾਹੀਂ ਜਾਣਗੇ ਤਾਂ ਉਨ੍ਹਾਂ ਨੂੰ ਨਹੀਂ ਰੋਕਿਆ ਜਾਵੇਗਾ, ਪਰ ਬਾਅਦ ਵਿੱਚ ਬੱਸਾਂ ਰਾਹੀਂ ਜਾਣ ਵਾਲੇ ਕਿਸਾਨਾਂ ਨੂੰ ਵੀ ਸ਼ੰਭੂ ਬਾਰਡਰ ‘ਤੇ ਰੋਕ ਦਿੱਤਾ ਗਿਆ ਅਤੇ ਲਾਠੀਚਾਰਜ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਆਪਣੇ ਹੀ ਬਿਆਨਾਂ ਤੋਂ ਮੁੱਕਰ ਰਹੀ ਹੈ।ਕਿਸਾਨ ਆਗੂ ਨੇ ਕੇਂਦਰ ਸਰਕਾਰ ‘ਤੇ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕੰਮ ਕਰਨ ਦੇ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਬਜਾਏ ਵੱਡੇ ਉਦਯੋਗਪਤੀਆਂ ਦੇ ਹਿੱਤਾਂ ਨੂੰ ਤਰਜੀਹ ਦੇ ਰਹੀ ਹੈ। ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਹੋਏ ਅਤੇ ਅੱਜ ਵੀ ਸੂਬੇ ਵਿੱਚ ਧਰਨੇ-ਪ੍ਰਦਰਸ਼ਨ ਲਗਾਤਾਰ ਜਾਰੀ ਹਨ।ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਫੈਸਲੇ ਲੈਂਦੀ ਰਹੀ ਤਾਂ ਸੰਯੁਕਤ ਕਿਸਾਨ ਮੋਰਚਾ ਅਗਲੀ ਰਣਨੀਤੀ ਤਿਆਰ ਕਰੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੋਰਚੇ ਵੱਲੋਂ ਜੋ ਵੀ ਅਗਲਾ ਫੈਸਲਾ ਲਿਆ ਜਾਵੇਗਾ, ਉਸ ਨੂੰ ਹੋਰ ਤਿੱਖੇ ਅਤੇ ਵਿਆਪਕ ਸੰਘਰਸ਼ ਦੇ ਰੂਪ ਵਿੱਚ ਲਾਗੂ ਕੀਤਾ ਜਾਵੇਗਾ।Read More
- Advertisement -
Recent Posts
Most Popular
Congress Crisis: ਫੇਰਬਦਲ ਦੀਆਂ ਖ਼ਬਰਾਂ ਵਿਚਾਲੇ ਵੜਿੰਗ ਦਾ ਵੱਡਾ ਬਿਆਨ, ‘ਕੋਈ ਆਵੇ, ਕੋਈ ਜਾਵੇ,...
ਪੰਜਾਬ ਕਾਂਗਰਸ ਚ ਫੇਰਬਦਲ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕੋਈ ਆਵੇ, ਕੋਈ ਜਾਵੇ, ਮੈਂ ਲੜਦਾ ਰਹਾਂਗਾ- ਵੜਿੰਗ
Rozana Times
ਕੈਂਸਰ ਇਲਾਜ ਦਾ ਖਰਚਾ ਨਹੀਂ ਬਣੇਗਾ ਰੁਕਾਵਟ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹10 ਲੱਖ...
lਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਕੁਝ ਮਰੀਜ਼ਾਂ ਨੂੰ ਰੇਡੀਏਸ਼ਨ, ਟਾਰਗੇਟਿਡ ਜਾਂ ਹਾਰਮੋਨ ਥੈਰੇਪੀ ਦੇ ਨਾਲ...
ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ...
ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਕਿਹਾ- ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ Read More
Rozana Times
ਪੰਜਾਬ ਕਾਂਗਰਸ ’ਚ ਵੱਡਾ ਬਦਲਾਅ! ਸਚਿਨ ਪਾਇਲਟ ਨੂੰ ਮਿਲੀ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ |
AICC ਨੇ ਸੰਗਠਨ ਵਿੱਚ ਵੱਡੇ ਬਦਲਾਅ ਕਰਦਿਆਂ ਸਚਿਨ ਪਾਇਲਟ ਨੂੰ ਪੰਜਾਬ ਦਾ General Secretary In-charge ਨਿਯੁਕਤ ਕੀਤਾ। ਜਾਣੋ ਹੋਰ ਕਿਹੜੇ ਸੂਬਿਆਂ ਵਿੱਚ ਨਵੇਂ ਇੰਚਾਰਜ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ। ਚੰਡੀਗੜ੍ਹ - ਪੰਜਾਬ ਵਿਧਾਨ ਸਭਾ...















