ਮੌਸਮ ਵਿਭਾਗ ਨੇ 23 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ। ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਜਲੰਧਰ ਸਮੇਤ ਸੂਬੇ ਦੇ ਕਈ ਇਲਾਕਿਆਂ ਵਿੱਚ ਵੀਰਵਾਰ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਦਕਿ ਕਈ ਥਾਵਾਂ ‘ਤੇ ਬੀਤੀ ਰਾਤ ਵੀ ਹਲਕੀ ਬੂੰਦਾਬਾਂਦੀ ਦਰਜ ਕੀਤੀ ਗਈ।ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਅਤੇ ਪੰਜਾਬ ਦੇ 23 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਜਦਕਿ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਉੱਤੇ ਮਾਨਸੂਨ ਟ੍ਰੈਫ਼ ਸਰਗਰਮ ਹੈ ਅਤੇ ਜੰਮੂ ਖੇਤਰ ਦੇ ਨੇੜੇ ਇੱਕ ਪੱਛਮੀ ਗੜਬੜੀ ਵੀ ਪਹੁੰਚ ਰਹੀ ਹੈ। ਇਨ੍ਹਾਂ ਦੋਵੇਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਅਗਲੇ 2 ਤੋਂ 3 ਦਿਨਾਂ ਤੱਕ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹਿਣ ਦੀ ਸੰਭਾਵਨਾ ਨਹੀਂ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਦੇ-ਕਦੇ ਬੱਦਲ ਛਾਏ ਰਹਿਣਗੇ ਅਤੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿ ਸਕਦੀ ਹੈ। ਉੱਤਰੀ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਚੰਡੀਗੜ੍ਹ ਵਿੱਚ ਵੀ ਰੁਕ-ਰੁਕ ਕੇ ਮੀਂਹ ਪੈਣ ਦੀ ਉਮੀਦ ਹੈ।ਹਾਲਾਂਕਿ ਮੀਂਹ ਦੇ ਬਾਵਜੂਦ ਸੂਬੇ ਵਿੱਚ ਨਮੀ ਅਤੇ ਹੁੰਮਸ ਕਾਰਨ ਲੋਕਾਂ ਨੂੰ ਗਰਮੀ ਤੋਂ ਪੂਰੀ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ।Read More
- Advertisement -
Recent Posts
Most Popular
Punjab Weather Update: ਚੰਡੀਗੜ੍ਹ ਅਤੇ ਪੰਜਾਬ ਦੇ 23 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ...
ਮੌਸਮ ਵਿਭਾਗ ਨੇ 23 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ। ਪੰਜਾਬ ਵਿੱਚ ਮਾਨਸੂਨ ਇੱਕ...
ਪੰਜਾਬ ਦੇ ‘AAP’ ਮੰਤਰੀ ਬੋਲੇ- ਮੈਂ ਅਸਤੀਫ਼ੇ ਲਈ ਤਿਆਰ ਜੇਕਰ… |
ਵਿਰੋਧੀ ਧਿਰ ਦਾ ਦੋਸ਼ ਸੀ ਕਿ ਪੰਜਾਬ ਵਿਚ ਫਾਰਮੇਸੀ ਇਮਤਿਹਾਨ ਦੌਰਾਨ ਨਕਲ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਸ ਲਈ ਸਿੱਧੇ ਤੌਰ 'ਤੇ ਪੰਜਾਬ...
ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ |
ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਮੌਕੇ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 50.3 ਲੱਖ...
ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ ! ਇਸ ਆਗੂ ਦੀ ਹਲਕਾ ਇੰਚਾਰਜ ਅਹੁਦੇ ਤੋਂ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਮੌਜੂਦਾ ਇੰਚਾਰਜ ਰਵੀ ਮੋਹਨ ਦੇ ਕੰਮਕਾਜ ਦੀ...













