ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਗਏ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਲੋਕ ਨਿਰਮਾਣ ਮੰਤਰੀ ਨੇ ਸਕੂਲ ਆਫ਼ ਐਮੀਂਨੈਂਸ (ਲੜਕੀਆਂ) ਜੰਡਿਆਲਾ ਗੁਰੂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਸ਼ਮੇਸ਼ ਨਗਰ, ਗਹਿਰੀ ਮੰਡੀ, ਜੌਹਲ, ਬੰਡਾਲਾ, ਮੱਲੀਆਂ ਅਤੇ ਖੱਬੇ ਰਾਜਪੂਤਾਂ ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਦੇਣ ਦਾ ਉਦੇਸ਼ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨਾ ਅਤੇ ਮਾਪਿਆਂ ‘ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਬੈਗ ਵਿਦਿਆਰਥੀਆਂ ਦੀ ਰੋਜ਼ਾਨਾ ਪੜ੍ਹਾਈ ਵਿੱਚ ਲਾਭਦਾਇਕ ਸਾਬਤ ਹੋਣਗੇ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕਰਨਗੇ।ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਆਪਕ ਸੁਧਾਰਾਂ ਸਦਕਾ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਬੱਚੇ ਨੂੰ ਮਿਆਰੀ, ਆਧੁਨਿਕ ਅਤੇ ਬਰਾਬਰੀ ਦੇ ਮੌਕਿਆਂ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ।ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੂਰੀ ਲਗਨ, ਮਿਹਨਤ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਫ਼ਲ ਅਤੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ।ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
- Advertisement -
Recent Posts
Most Popular
DA ਮਾਮਲੇ ਉਤੇ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚ ਬਣੀ ਸਹਿਮਤੀ… |
Punjab Employees Protest: ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚ ਸਹਿਮਤੀ ਬਣ ਗਈ ਹੈ। ਡੀਏ ਮਾਮਲੇ ਉਤੇ ਵਿਵਾਦ ਵਿਚਾਲੇ ਸਰਕਾਰ ਨਾਲ ਸਹਿਮਤੀ ਬਣ ਗਈ ਹੈ। punjab...
chandigarh court interim order on dr gurpreet kaur social media case |
ਡਾ. ਗੁਰਪ੍ਰੀਤ ਕੌਰ ਦੀ ਪਟੀਸ਼ਨ ’ਤੇ ਚੰਡੀਗੜ੍ਹ ਕੋਰਟ ਨੇ ਸੋਸ਼ਲ ਮੀਡੀਆ ਸਮੱਗਰੀ ਨੂੰ ਲੈ ਕੇ ਅਹਿਮ ਅੰਤਰਿਮ ਹੁਕਮ ਦਿੱਤਾ ਹੈ। ਮਾਮਲਾ ਕਥਿਤ ਰਿਸ਼ਵਤ ਦੇ...
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ...
ਉਦਯੋਗ ਮੰਤਰੀ ਨੇ ‘ਇਨਵੈਸਟ ਪੰਜਾਬ’ ਰਾਹੀਂ ਸਮਾਂਬੱਧ ਸਹੂਲਤਾਂ ਅਤੇ ਹਰ ਪੱਧਰ ‘ਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾਪੰਜਾਬ ਦਾ ਉਦੇਸ਼ ਸਿਰਫ਼ ਨਿਵੇਸ਼ ਆਕਰਸ਼ਿਤ ਕਰਨਾ ਹੀ...
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ |
“ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ”- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ...
ਡੇਰਾਬੱਸੀ ਹਲਕੇ ‘ਚ ਵੱਧ ਰਹੀ ਲੋਕਪ੍ਰਿਯਤਾ ਕਾਰਨ ਇਸ ਵਾਰ ਭਾਜਪਾ ਮਾਰੇਗੀ ਬਾਜ਼ੀ: ਨਾਇਬ ਸਿੰਘ...
ਅਮਰੀਕੀ ਦਿੱਗਜ ਕੰਪਨੀ 'ਗਿੱਲ ਐਨਰਜੀ' ਦੇ ਪ੍ਰਮੁੱਖ ਬਿਕਰਮ ਗਿੱਲ ਵੱਲੋਂ ਨਿਵੇਸ਼ ਸੰਭਾਵਨਾਵਾਂ 'ਤੇ ਵਿਚਾਰ ਚਰਚਾ ਜ਼ੀਰਕਪੁਰ/ਡੇਰਾਬੱਸੀ :ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ...















