ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਮਿਲਿਆ ਭਰਵਾਂ ਹੁੰਗਾਰਾ, 72.56 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ |

0
3
ਪੰਜਾਬ ਵਿੱਚ ਪੇਟ ਨਾਲ ਸਬੰਧਤ ਬਿਮਾਰੀਆਂ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ, 'ਮੁੱਖ ਮੰਤਰੀ ਸਿਹਤ ਯੋਜਨਾ' ਜੀਵਨ ਰੇਖਾ ਬਣ ਕੇ ਉੱਭਰੀ | ਪੰਜਾਬ ਖ਼ਬਰਾਂ

[ad_

ਸਰਕਾਰ ਵੱਲੋਂ ਇਸ ਯੋਜਨਾ ਅਧੀਨ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਇਸ ਸਕੀਮ ਨਾਲ ਜੁੜ ਰਹੀਆਂ ਹਨ।ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਮਿਲਿਆ ਭਰਵਾਂ ਹੁੰਗਾਰਾ, 72.56 ਲੱਖ ਤੋਂ ਵੱਧ ਔਰਤਾਂ ਨੇ ਕਰਵਾਈ ਰਜਿਸਟ੍ਰੇਸ਼ਨ :Mawan Dhian Satkar Yojana: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ। ਤਾਜ਼ਾ ਅੰਕੜਿਆਂ ਮੁਤਾਬਕ, ਇਸ ਸਕੀਮ ਤਹਿਤ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ 72,56,686 ਔਰਤਾਂ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ।ਸਰਕਾਰ ਵੱਲੋਂ ਇਸ ਯੋਜਨਾ ਅਧੀਨ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਇਸ ਸਕੀਮ ਨਾਲ ਜੁੜ ਰਹੀਆਂ ਹਨ।ਪਟਿਆਲਾ ਰਜਿਸਟ੍ਰੇਸ਼ਨ ਵਿੱਚ ਸਭ ਤੋਂ ਅੱਗੇਸਰਕਾਰੀ ਅੰਕੜਿਆਂ ਅਨੁਸਾਰ, ਪਟਿਆਲਾ ਜ਼ਿਲ੍ਹਾ 5,50,035 ਰਜਿਸਟ੍ਰੇਸ਼ਨਾਂ ਨਾਲ ਪਹਿਲੇ ਸਥਾਨ ‘ਤੇ ਹੈ, ਜਦਕਿ ਅੰਮ੍ਰਿਤਸਰ ਦੂਜੇ ਨੰਬਰ ‘ਤੇ ਹੈ। ਸਿਰਫ਼ ਜੁਲਾਈ ਮਹੀਨੇ ਵਿੱਚ ਹੀ 37 ਲੱਖ ਤੋਂ ਵੱਧ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾਈ, ਜਦਕਿ ਜੂਨ ਮਹੀਨੇ ਦੌਰਾਨ ਕਰੀਬ 33 ਲੱਖ ਮਹਿਲਾਵਾਂ ਨੇ ਇਸ ਸਕੀਮ ਲਈ ਅਰਜ਼ੀਆਂ ਦਿੱਤੀਆਂ ਸਨ।ਹਾਈ ਕੋਰਟ ਵੱਲੋਂ ਸਕੀਮ ‘ਤੇ ਰੋਕ ਦੀਆਂ ਅਫ਼ਵਾਹਾਂ ਦਾ ਖੰਡਨਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫ਼ਵਾਹਾਂ ਦਾ ਜਵਾਬ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ‘ਤੇ ਕੋਈ ਰੋਕ ਨਹੀਂ ਲਗਾਈ ਗਈ।ਉਨ੍ਹਾਂ ਕਿਹਾ ਕਿ ਸਰਕਾਰ ਯੋਜਨਾ ਨੂੰ ਪਹਿਲਾਂ ਵਾਂਗ ਹੀ ਲਾਗੂ ਕਰ ਰਹੀ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਫੈਲਾਈਆਂ ਜਾ ਰਹੀਆਂ ਝੂਠੀਆਂ ਖ਼ਬਰਾਂ ਦਾ ਕੋਈ ਆਧਾਰ ਨਹੀਂ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਭਗਵੰਤ ਮਾਨ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਵਾਅਦਿਆਂ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਕਰਦੀ ਹੈ।ਮੁੱਖ ਮੰਤਰੀ ਸਿਹਤ ਯੋਜਨਾ ਵੀ ਰਹੀ ਸਫ਼ਲਬਲਤੇਜ ਪੰਨੂ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਵਿਰੋਧੀ ਧਿਰ ਵੱਲੋਂ ਫੈਲਾਏ ਗਏ ਭਰਮ ਦੇ ਬਾਵਜੂਦ ਇਹ ਸਕੀਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਈ ਹੈ।ਉਨ੍ਹਾਂ ਦੇ ਅਨੁਸਾਰ, ਇਸ ਯੋਜਨਾ ਤਹਿਤ 50 ਲੱਖ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ, ਜਦਕਿ ਪੰਜਾਬ ਸਰਕਾਰ 917 ਕਰੋੜ ਰੁਪਏ ਕੈਸ਼ਲੇਸ ਸਿਹਤ ਸੇਵਾਵਾਂ ‘ਤੇ ਖਰਚ ਕਰ ਚੁੱਕੀ ਹੈ। ਇਹ ਸਕੀਮ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਕਰਵਾਉਂਦੀ ਹੈ।50 ਲੱਖ ਤੋਂ ਵੱਧ ਸਿਹਤ ਕਾਰਡ ਜਾਰੀਪੰਜਾਬ ਸਰਕਾਰ ਵੱਲੋਂ ਹੁਣ ਤੱਕ 50 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਲੁਧਿਆਣਾ 5,36,504 ਕਾਰਡਾਂ ਨਾਲ ਪਹਿਲੇ ਸਥਾਨ ‘ਤੇ, ਪਟਿਆਲਾ 4,52,030 ਕਾਰਡਾਂ ਨਾਲ ਦੂਜੇ ਅਤੇ ਜਲੰਧਰ 3,65,366 ਕਾਰਡਾਂ ਨਾਲ ਤੀਜੇ ਸਥਾਨ ‘ਤੇ ਹੈ। Read More

Rozana Times

LEAVE A REPLY

Please enter your comment!
Please enter your name here