ਪੰਜਾਬ ਸਰਕਾਰ ਵੱਲੋਂ ਬਰਨਾਲਾ ਵਿਖੇ ਸਫਾਈ ਸੇਵਕਾਂ ਦੇ ਉਪਰ ਲਾਠੀਚਾਰਜ ਕਰਨ ਅਤੇ ਕਰਵਾਉਣ ਵਾਲਿਆਂ ਉਤੇ ਪਰਚਾ ਦਰਜ ਨਾ ਕਰਨ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਸੋਮਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ।
ਪੰਜਾਬ ਸਰਕਾਰ ਵੱਲੋਂ ਬਰਨਾਲਾ ਵਿਖੇ ਸਫਾਈ ਸੇਵਕਾਂ ਦੇ ਉਪਰ ਲਾਠੀਚਾਰਜ ਕਰਨ ਅਤੇ ਕਰਵਾਉਣ ਵਾਲਿਆਂ ਉਤੇ ਪਰਚਾ ਦਰਜ ਨਾ ਕਰਨ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਸੋਮਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ।ਇਸੇ ਲੜੀ ਤਹਿਤ ਬਹੁਜਨ ਸਮਾਜ ਪਾਰਟੀ ਜਿਲ੍ਹਾ ਮੋਹਾਲੀ ਵੱਲੋਂ ਵੀ ਅੱਜ ਡਿਪਟੀ ਕਮਿਸ਼ਨਰ ਮੋਹਾਲੀ ਦਫਤਰ ਦੇ ਬਾਹਰ ਸਵੇਰੇ 10.00 ਵਜੇ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਮਾਨਯੋਗ ਰਾਜਪਾਲ ਪੰਜਾਬ ਦੇ ਨਾਂ ਉਤੇ ਮੈਮੋਰੰਡਮ ਦਿੱਤਾ ਜਾਵੇਗਾ।Read More















