CM Bhagwant Mann : ‘ਕੁੱਝ ਤਾਂ ਸ਼ਰਮ ਕਰ ਲਓ’, ਆਹ ਕਿਉਂ ਬੋਲੇ ਸੀਐੱਮ ਮਾਨ | NEET Paper Leak | AAP vs BJP | CJP |

0
2


NEET ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ। CM ਮਾਨ ਨੇ ਕਿਹਾ ਕਿ ਪੰਜਾਬ ਦੇ 882 ਬੱਚਿਆਂ ਨੇ NEET ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੇਪਰ ਲੀਕ ਹੋਇਆ ਹੈ ਅਤੇ ਇਹ ਕੇਂਦਰ ਸਰਕਾਰ ਦੀ ਅਸਫਲਤਾ ਹੈ। CM ਮਾਨ ਨੇ ਕਿਹਾ ਕਿ ਸਿੱਖਿਆ ਨੂੰ ਵਪਾਰ ਬਣਾਉਣਾ ਪਾਪ ਵਾਲੀ ਗੱਲ ਹੈ। ਉਨ੍ਹਾਂ Gen Z ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨਾਂ ਕੋਲ ਵਿਚਾਰ ਹਨ, ਸਿਰਫ਼ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਦੀ ਲੋੜ ਹੈ। CM ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਿਰਫ਼ 2 ਥਾਵਾਂ ਤੋਂ ਨਕਲ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ‘ਤੇ 10 ਮਿੰਟ ਦੇ ਅੰਦਰ ਕਾਰਵਾਈ ਕੀਤੀ ਗਈ ਅਤੇ ਨਕਲ ਮਾਮਲੇ ਵਿੱਚ 21 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
Rozana Times

LEAVE A REPLY

Please enter your comment!
Please enter your name here