ਅਨਮੋਲ ਸ਼ਰਮਾ ਨੇ ਸੰਭਾਲਿਆ ਅਹੁਦਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਰਾਹਾ ਖੇਡ ਮੈਦਾਨ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ ਲੁਧਿਆਣਾ: ਜਿੱਥੇ ਅੱਜ ਵੱਡੀ ਗਿਣਤੀ ਵਿੱਚ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ, ਉੱਥੇ ਦੋਰਾਹਾ ਸ਼ਹਿਰ ਦੇ ਇੱਕ ਨੌਜਵਾਨ ਨੇ ਇਸ ਰੁਝਾਨ ਦੇ ਉਲਟ ਕਦਮ ਚੁੱਕ ਕੇ ਆਪਣੀ ਕੈਨੇਡਾ ਦੀ ਪੱਕੀ ਜ਼ਿੰਦਗੀ ਅਤੇ ਪੀਆਰ ਨੂੰ ਛੱਡ ਆਪਣੇ ਸ਼ਹਿਰ ਦੀ ਸੇਵਾ ਕਰਨ ਦਾ ਫੈਸਲਾ ਕੀਤਾ। ਇਹ ਨੌਜਵਾਨ ਹੈ ਅਨਮੋਲ ਸ਼ਰਮਾ, ਜਿਸ ਨੇ ਕੈਨੇਡਾ ਤੋਂ ਵਾਪਸ ਆ ਕੇ ਨਗਰ ਕੌਂਸਲ ਚੋਣ ਲੜੀ, ਲੋਕਾਂ ਦਾ ਭਰੋਸਾ ਜਿੱਤਿਆ ਅਤੇ ਹੁਣ ਆਮ ਆਦਮੀ ਪਾਰਟੀ ਨੇ ਉਸਨੂੰ ਦੋਰਾਹਾ ਨਗਰ ਕੌਂਸਲ ਦਾ ਪ੍ਰਧਾਨ ਬਣਾ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ।ਅੱਜ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਮੌਜੂਦਗੀ ਵਿੱਚ ਅਨਮੋਲ ਸ਼ਰਮਾ ਨੇ ਨਗਰ ਕੌਂਸਲ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਅਨਮੋਲ ਸ਼ਰਮਾ ਇਸ ਸੋਚ ਦੀ ਇੱਕ ਜਿਉਂਦੀ-ਜਾਗਦੀ ਮਿਸਾਲ ਹੈ, ਜਿਸ ਨੇ ਵਿਦੇਸ਼ ਦੀ ਆਰਾਮਦਾਇਕ ਜ਼ਿੰਦਗੀ ਛੱਡ ਕੇ ਆਪਣੇ ਸ਼ਹਿਰ ਦੀ ਸੇਵਾ ਨੂੰ ਤਰਜੀਹ ਦਿੱਤੀ।ਵਿਧਾਇਕ ਨੇ ਕਿਹਾ ਕਿ ਲੋਕਾਂ ਨੇ ਵੀ ਅਨਮੋਲ ਸ਼ਰਮਾ ‘ਤੇ ਭਰੋਸਾ ਜਤਾਉਂਦਿਆਂ ਉਸ ਨੂੰ ਕੌਂਸਲਰ ਚੁਣਿਆ ਅਤੇ ਹੁਣ ਪਾਰਟੀ ਨੇ ਉਸ ਦੀ ਯੋਗਤਾ ਨੂੰ ਦੇਖਦੇ ਹੋਏ ਨਗਰ ਕੌਂਸਲ ਦਾ ਪ੍ਰਧਾਨ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਅਹੁਦਾ ਸੰਭਾਲਦੇ ਹੀ ਅਨਮੋਲ ਸ਼ਰਮਾ ਨੇ ਸਭ ਤੋਂ ਪਹਿਲਾਂ ਦੋਰਾਹਾ ਵਿੱਚ ਇੱਕ ਆਧੁਨਿਕ ਖੇਡ ਮੈਦਾਨ ਬਣਾਉਣ ਦੀ ਮੰਗ ਰੱਖੀ, ਜਿਸ ‘ਤੇ ਉਨ੍ਹਾਂ ਨੇ ਤੁਰੰਤ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।ਇਸ ਮੌਕੇ ਨਵੇਂ ਪ੍ਰਧਾਨ ਅਨਮੋਲ ਸ਼ਰਮਾ ਨੇ ਕਿਹਾ ਕਿ ਕੈਨੇਡਾ ਵਿੱਚ ਉੱਚ ਸਿੱਖਿਆ ਹਾਸਲ ਕਰਨ ਤੋਂ ਬਾਅਦ ਉਹ ਉੱਥੇ ਪੂਰੀ ਤਰ੍ਹਾਂ ਸੈਟਲ ਸਨ, ਪਰ ਉਨ੍ਹਾਂ ਦੇ ਮਨ ਵਿੱਚ ਆਪਣੇ ਸ਼ਹਿਰ ਲਈ ਕੁਝ ਕਰਨ ਦੀ ਇੱਛਾ ਹਮੇਸ਼ਾ ਰਹੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਆਪਣੇ ਪਿਤਾ ਨਾਲ ਫੋਨ ‘ਤੇ ਗੱਲ ਕਰਕੇ ਚੋਣ ਲੜਨ ਦੀ ਇੱਛਾ ਜਤਾਈ। ਪਿਤਾ ਨੇ ਉਨ੍ਹਾਂ ਨੂੰ ਪੂਰਾ ਸਮਰਥਨ ਦਿੱਤਾ, ਜਿਸ ਤੋਂ ਬਾਅਦ ਉਹ ਤੁਰੰਤ ਕੈਨੇਡਾ ਛੱਡ ਕੇ ਦੋਰਾਹਾ ਵਾਪਸ ਆ ਗਏ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਰਦੇ ਹੋਏ ਚੋਣ ਮੈਦਾਨ ਵਿੱਚ ਉਤਰੇ।ਅਨਮੋਲ ਸ਼ਰਮਾ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਪਿਆਰ ਅਤੇ ਭਰੋਸਾ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਦੋਰਾਹਾ ਸ਼ਹਿਰ ਦੀ ਨੁਹਾਰ ਬਦਲਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡਣਗੇ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਹੋਵੇਗੀ। ਦੋਰਾਹਾ ਵਿੱਚ ਆਧੁਨਿਕ ਖੇਡ ਗਰਾਊਂਡ, ਨੌਜਵਾਨਾਂ ਲਈ ਲਾਇਬ੍ਰੇਰੀ, ਬਜ਼ੁਰਗਾਂ ਲਈ ਵਧੀਆ ਪਾਰਕ, ਸ਼ਹਿਰ ਦੀ ਟਰੈਫਿਕ ਸਮੱਸਿਆ ਦਾ ਪੱਕਾ ਹੱਲ ਅਤੇ ਹੋਰ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ।ਕੈਨੇਡਾ ਦੀ ਪੱਕੀ ਜ਼ਿੰਦਗੀ ਛੱਡ ਕੇ ਆਪਣੇ ਵਤਨ ਦੀ ਸੇਵਾ ਕਰਨ ਲਈ ਵਾਪਸ ਆਏ ਅਨਮੋਲ ਸ਼ਰਮਾ ਦੀ ਇਹ ਕਹਾਣੀ ਹੁਣ ਦੋਰਾਹਾ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਲੋਕ ਇਸ ਨੂੰ ਨੌਜਵਾਨਾਂ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਵਜੋਂ ਦੇਖ ਰਹੇ ਹਨ ਕਿ ਜੇ ਇਰਾਦੇ ਮਜ਼ਬੂਤ ਹੋਣ ਤਾਂ ਆਪਣੇ ਸ਼ਹਿਰ ਅਤੇ ਸਮਾਜ ਦੀ ਸੇਵਾ ਕਰਕੇ ਵੀ ਨਵੀਂ ਪਛਾਣ ਬਣਾਈ ਜਾ ਸਕਦੀ ਹੈ।
- Advertisement -
Recent Posts
Most Popular
amritsar firing over road dispute, two groups exchange gunfire | ਅੰਮ੍ਰਿਤਸਰ ਖ਼ਬਰਾਂ
ਅੰਮ੍ਰਿਤਸਰ ਦੇ ਇੱਕ ਪਿੰਡ ਵਿੱਚ ਰਸਤੇ ਦਾ ਵਿਵਾਦ ਅਚਾਨਕ ਗੋਲੀਬਾਰੀ ਤੱਕ ਪਹੁੰਚ ਗਿਆ। 50 ਤੋਂ ਵੱਧ ਰਾਊਂਡ ਫਾਇਰਿੰਗ ਦੇ ਦਾਅਵੇ ਵਿਚਕਾਰ ਦੋਵੇਂ ਧਿਰਾਂ ਨੇ...
Drug Free Punjab : Youth Run ਰਾਹੀਂ ਨੌਜਵਾਨਾਂ ਨੇ ਚੁੱਕਿਆ ਨਸ਼ਿਆਂ ਖ਼ਿਲਾਫ਼ ਕਦਮ...
ਬਠਿੰਡਾ 'ਚ 'YOUTH RUN ਪੰਜਾਬ' ਜ਼ਰੀਏ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ,ਕਰੀਬ 20 ਹਜ਼ਾਰ ਨੌਜਵਾਨਾਂ ਨੇ ਲਿਆ ਹਿੱਸਾ, ਨਸ਼ਾ ਵਿਰੋਧੀ ਮੁਹਿੰਮ ਨੂੰ ਦਿੱਤਾ ਸਮਰਥਨ,ਨਸ਼ਿਆਂ...
singer singga breaks silence on comeback, says old singga is gone |
‘ਪੁਰਾਣਾ ਸਿੰਗਾ’ ਮੰਗ ਰਹੇ ਪ੍ਰਸ਼ੰਸਕਾਂ ਨੂੰ ਗਾਇਕ ਨੇ ਦਿੱਤਾ ਅਜਿਹਾ ਜਵਾਬ ਕਿ ਚਰਚਾ ਛਿੜ ਗਈ। ਇੰਸਟਾਗ੍ਰਾਮ ਵੀਡੀਓ ਵਿੱਚ ਸਿੰਗਾ ਨੇ ਪੁਰਾਣੇ ਤਜਰਬਿਆਂ ਅਤੇ ਕਮਬੈਕ...
punjab weather update: rain alert from september 13 to 17 |
ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਿਹਾ ਹੈ ਅਤੇ ਅਗਲੇ ਚਾਰ ਦਿਨ ਮੌਸਮ ਲਈ ਅਹਿਮ ਰਹਿਣਗੇ। 16 ਜ਼ਿਲ੍ਹਿਆਂ ਵਿੱਚ ਅੱਜ ਮੀਂਹ...
Punjab Police Action : ਗੈਂਗਸਟਰਾਂ ਦੇ ਵਿੱਤੀ ਨੈੱਟਵਰਕ ‘ਤੇ ਵਾਰ, ਰੰਧਾਵਾ ਨੇ ਕੇਂਦਰ ਨੂੰ...
ਪੰਜਾਬ ਪੁਲਿਸ ਦੀ AGTF ਨੂੰ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਮਯਾਬੀ ਮਿਲੀ ਹੈ,ਜੱਗੂ ਭਗਵਾਨਪੁਰੀਆ ਗੈਂਗ ਦੇ ਹਿੱਟ ਮੈਨ ਅੰਮ੍ਰਿਤਪਾਲ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਤੋਂ ਭਾਰਤ...















