ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। DGP ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਥਾਣਿਆਂ ਵਿੱਚ ਤਾਇਨਾਤ ਕਰਨ ਦੀ ਅਪੀਲ ਕੀਤੀ।ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ, ਕਿਹਾ- ਮੇਰੀ ਨਹੀਂ, ਆਮ ਲੋਕਾਂ ਦੀ ਸੁਰੱਖਿਆ ਕਰੋਚੰਡੀਗੜ੍ਹ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਵੱਡਾ ਅਤੇ ਨਿਵੇਕਲਾ ਫ਼ੈਸਲਾ ਲੈਂਦਿਆਂ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਡੀਜੀਪੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੇ ਆਪਣੇ ਨਾਲ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਤੁਰੰਤ ਹਟਾਉਣ ਅਤੇ ਉਨ੍ਹਾਂ ਦੀ ਡਿਊਟੀ ਆਮ ਲੋਕਾਂ ਦੀ ਸੁਰੱਖਿਆ ਲਈ ਥਾਣਿਆਂ ਵਿੱਚ ਲਗਾਉਣ ਦੀ ਮੰਗ ਕੀਤੀ ਹੈ।ਜਿੱਥੇ ਆਮ ਤੌਰ ‘ਤੇ ਸਿਆਸੀ ਆਗੂ ਵਧੇਰੇ ਸੁਰੱਖਿਆ ਦੀ ਮੰਗ ਕਰਦੇ ਹਨ, ਉੱਥੇ ਸੰਤ ਸੀਚੇਵਾਲ ਦਾ ਇਹ ਕਦਮ ਚਰਚਾ ਦਾ ਵਿਸ਼ਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਕਿਸਮ ਦਾ ਖ਼ਤਰਾ ਨਹੀਂ ਹੈ, ਇਸ ਲਈ ਉਨ੍ਹਾਂ ਨਾਲੋਂ ਆਮ ਲੋਕਾਂ ਨੂੰ ਸੁਰੱਖਿਆ ਦੀ ਵੱਧ ਲੋੜ ਹੈ।ਲੋਹੀਆਂ ਅਤੇ ਸੁਲਤਾਨਪੁਰ ਲੋਧੀ ਵਿੱਚ ਵਧ ਰਹੀਆਂ ਵਾਰਦਾਤਾਂ ‘ਤੇ ਚਿੰਤਾਡੀਜੀਪੀ ਨੂੰ ਭੇਜੇ ਪੱਤਰ ਵਿੱਚ ਸੰਤ ਸੀਚੇਵਾਲ ਨੇ ਜਲੰਧਰ ਦੇ ਲੋਹੀਆਂ ਇਲਾਕੇ ਅਤੇ ਸੁਲਤਾਨਪੁਰ ਲੋਧੀ ਵਿੱਚ ਪਵਿੱਤਰ ਵੇਈਂ ਦੇ ਆਲੇ-ਦੁਆਲੇ ਵਧ ਰਹੀਆਂ ਲੁੱਟਾਂ-ਖੋਹਾਂ, ਚੋਰੀਆਂ ਅਤੇ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ‘ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।ਛੇ ਸੁਰੱਖਿਆ ਜਵਾਨ ਥਾਣਿਆਂ ਵਿੱਚ ਕੀਤੇ ਜਾਣ ਤਾਇਨਾਤਸੰਤ ਸੀਚੇਵਾਲ ਨੇ ਸੁਝਾਅ ਦਿੱਤਾ ਕਿ ਉਨ੍ਹਾਂ ਨਾਲ ਤਾਇਨਾਤ ਛੇ ਸੁਰੱਖਿਆ ਮੁਲਾਜ਼ਮਾਂ ਵਿੱਚੋਂ ਤਿੰਨ ਨੂੰ ਥਾਣਾ ਲੋਹੀਆਂ ਖ਼ਾਸ ਅਤੇ ਤਿੰਨ ਨੂੰ ਥਾਣਾ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਪੁਲਿਸ ਬਲ ਦੀ ਘਾਟ ਹੈ ਅਤੇ ਵਾਧੂ ਜਵਾਨਾਂ ਦੀ ਤਾਇਨਾਤੀ ਨਾਲ ਆਮ ਲੋਕਾਂ ਦੀ ਸੁਰੱਖਿਆ ਮਜ਼ਬੂਤ ਹੋ ਸਕਦੀ ਹੈ।ਪਿੰਡ ਸੀਚੇਵਾਲ ਵਿੱਚ ਇੱਕ ਰਾਤ ‘ਚ 8 ਚੋਰੀਆਂਪੱਤਰ ਵਿੱਚ ਉਨ੍ਹਾਂ ਨੇ ਦੱਸਿਆ ਕਿ ਮਲਸੀਆਂ ਪੁਲਿਸ ਚੌਕੀ ਵਿੱਚ ਨਫ਼ਰੀ ਘੱਟ ਹੋਣ ਕਾਰਨ ਅਪਰਾਧਿਕ ਗਤੀਵਿਧੀਆਂ ਵਧ ਰਹੀਆਂ ਹਨ। ਉਨ੍ਹਾਂ ਮਿਸਾਲ ਦਿੰਦਿਆਂ ਕਿਹਾ ਕਿ ਪਿੰਡ ਸੀਚੇਵਾਲ ਵਿੱਚ ਇੱਕ ਹੀ ਰਾਤ ਦੌਰਾਨ ਅੱਠ ਚੋਰੀਆਂ ਹੋਈਆਂ, ਜਦਕਿ ਬਿਜਲੀ ਦੀਆਂ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ।ਪਵਿੱਤਰ ਵੇਈਂ ‘ਤੇ ਆਉਣ ਵਾਲੀ ਸੰਗਤ ਦੀ ਸੁਰੱਖਿਆ ਵੀ ਅਹਿਮਸੰਤ ਸੀਚੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ-ਛੋਹ ਪ੍ਰਾਪਤ ਪਵਿੱਤਰ ਵੇਈਂ ‘ਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤ ਆਉਂਦੀ ਹੈ, ਪਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਸ਼ਰਧਾਲੂਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਨਿੱਜੀ ਸੁਰੱਖਿਆ ਨਾਲੋਂ ਆਮ ਲੋਕਾਂ ਅਤੇ ਸੰਗਤ ਦੀ ਸੁਰੱਖਿਆ ਵਧੇਰੇ ਮਹੱਤਵਪੂਰਨ ਹੈ।Read More
- Advertisement -
Recent Posts
Most Popular
ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ, ਕਿਹਾ- ਮੇਰੀ ਨਹੀਂ, ਆਮ ਲੋਕਾਂ ਦੀ ਸੁਰੱਖਿਆ...
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। DGP ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੇ...
ਦਿਲ ਦੀ ਇੱਛਾ ਹੈ ਕਿ ਬੀਬੀ ਖਾਲੜਾ ਮੇਰੀ ਜਗ੍ਹਾ ਮੇਰੇ ਹਲਕੇ ਦਾਖਾ ਤੋਂ ਚੋਣ...
ਮੇਰੇ ਹਲਕੇ ਦੀ ਸੰਗਤ ਨੇ ਕਦੇ ਕੌਮ ਦਾ ਉਲਾਂਭਾ ਰੱਖਿਆ ਨਹੀਂ, ਸੰਗਤ ਇਹ ਉਲਾਂਭਾ ਵੀ ਲਾਹ ਦੇਵੇਗੀ" ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਬੀਬੀ...
ਸਰਕਾਰੀ ਅਧਿਆਪਕਾ ਪਤਨੀ ਨੂੰ ਕੁੱਟ-ਕੁੱਟ ਮੌਤ ਦੇ ਘਾਟ ਉਤਾਰਿਆ |
ਨਾਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਪਤੀ ਨੇ ਕੀਤਾ ਕਤਲ, ਖ਼ੁਦ ਵੀ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਫਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ...
petrol diesel price today 28 july 2026 in india|
ਪੈਟਰੋਲ-ਡੀਜ਼ਲ ਪਵਾਉਣ ਤੋਂ ਪਹਿਲਾਂ ਇਹ ਜਾਣਕਾਰੀ ਤੁਹਾਡੇ ਕੰਮ ਆ ਸਕਦੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਕੀ ਤੁਹਾਡੇ ਸ਼ਹਿਰ...
ਹਰਸਿਮਰਤ ਕੌਰ ਬਾਦਲ ਨੇ ਫਾਰਮੇਸੀ ਅਫਸਰ ਦੇ ਪੇਪਰ ਲੀਕ ਮਾਮਲੇ ’ਚ CM ਦੇ ਝੂਠ...
ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਕੈਨਰ ਪੈਨ ਦਾ ਐਫ ਆਈ ਆਰ ਵਿਚ ਜ਼ਿਕਰ ਨਹੀਂ ਜਿਸਦਾ ਦਾਅਵਾ ਮੁੱਖ ਮੰਤਰੀ ਨੇ ਪੇਪਰ ਲੀਕ ਵਾਸਤੇ...














