ਬੇਅਦਬੀ ਕਾਨੂੰਨ ਦੀਆਂ ਇਤਰਾਜਯੋਗ ਮਦਾਂ ਵਿੱਚ ਸੋਧ ਲਈ ਦਿੱਤੀ ਇੱਕ ਮਹੀਨੇ ਦੀ ਮਿਆਦ ਖਤਮ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਦੀ ਚੁੱਪੀ ‘ਤੇ ਚਿੰਤਾ ਜਤਾਈ।ਬੇਅਦਬੀ ਕਾਨੂੰਨ ‘ਤੇ ਇੱਕ ਮਹੀਨੇ ਦੀ ਮਿਆਦ ਖਤਮ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜਮੋਗਾ: ਬੇਅਦਬੀ ਨਾਲ ਸੰਬੰਧਤ ਕਾਨੂੰਨ ਦੀਆਂ ਇਤਰਾਜਯੋਗ ਮਦਾਂ ਵਿੱਚ ਲੋੜੀਂਦੇ ਬਦਲਾਅ ਕਰਨ ਲਈ ਪੰਜਾਬ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤਾ ਗਿਆ ਇੱਕ ਮਹੀਨੇ ਦਾ ਸਮਾਂ ਅੱਜ ਪੂਰਾ ਹੋ ਗਿਆ ਹੈ। ਇਸ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਕੋਈ ਨਵਾਂ ਰਾਬਤਾ ਨਾ ਕਰਨ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੰਭੀਰ ਚਿੰਤਾ ਜਤਾਈ ਹੈ।ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਅਤੇ ਸਿੱਖ ਭਾਵਨਾਵਾਂ ਪ੍ਰਤੀ ਗੰਭੀਰਤਾ ਦੀ ਘਾਟ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਗੁਰੂ ਦੀ ਗੋਲਕ ਅਤੇ ਸਿੱਖੀ ਦੇ ਮੂਲ ਸਿਧਾਂਤ ਸਰਵਉੱਚ ਹਨ ਅਤੇ ਇਨ੍ਹਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਕਾਨੂੰਨੀ ਵਿਵਸਥਾਵਾਂ ਕਦੇ ਵੀ ਸਵੀਕਾਰ ਨਹੀਂ ਕੀਤੀਆਂ ਜਾ ਸਕਦੀਆਂ।ਉਨ੍ਹਾਂ ਯਾਦ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨੂੰ ਇਤਰਾਜਯੋਗ ਮਦਾਂ ਵਿੱਚ ਸੋਧ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਪਰ ਨਿਰਧਾਰਿਤ ਸਮਾਂ ਪੂਰਾ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਸਕਾਰਾਤਮਕ ਕਦਮ ਸਾਹਮਣੇ ਨਹੀਂ ਆਇਆ।ਜਥੇਦਾਰ ਨੇ ਸਪੱਸ਼ਟ ਕੀਤਾ ਕਿ ਗੁਰੂ ਦੀ ਗੋਲਕ, ਸਿੱਖ ਸੰਸਥਾਵਾਂ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਨੂੰ ਚੁਣੌਤੀ ਦੇਣ ਵਾਲੇ “ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ” ਵਿਅਕਤੀਆਂ ਨੂੰ ਸਿੱਖ ਕੌਮ ਕਦੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਹਮੇਸ਼ਾ ਗੁਰੂ ਘਰ ਦੀ ਮਰਯਾਦਾ, ਸਿਧਾਂਤਾਂ ਅਤੇ ਕੌਮੀ ਸੰਸਥਾਵਾਂ ਦੀ ਰੱਖਿਆ ਲਈ ਵਚਨਬੱਧ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਹਰ ਪੱਧਰ ‘ਤੇ ਸੰਘਰਸ਼ ਜਾਰੀ ਰੱਖੇਗਾ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਬੇਅਦਬੀ ਕਾਨੂੰਨ ਦੀਆਂ ਇਤਰਾਜਯੋਗ ਮਦਾਂ ਵਿੱਚ ਤੁਰੰਤ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਰਾਬਤਾ ਸਥਾਪਿਤ ਕਰਕੇ ਇਸ ਸੰਵੇਦਨਸ਼ੀਲ ਮਾਮਲੇ ਦਾ ਜਲਦ ਹੱਲ ਕੱਢਿਆ ਜਾਵੇ।ਇਸ ਤੋਂ ਪਹਿਲਾਂ ਮੀਰੀ ਪੀਰੀ ਖਾਲਸਾ ਮਾਰਚ ਦੇ ਪੰਜਵੇਂ ਦਿਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਡੇਰਾ ਕਾਰ ਸੇਵਾ, ਧਰਮਕੋਟ (ਮੋਗਾ) ਤੋਂ ਗੁਰਦੁਆਰਾ ਤਖ਼ਤੂਪੁਰਾ ਸਾਹਿਬ (ਮੋਗਾ) ਲਈ ਰਵਾਨਾ ਹੋਣ ਸਮੇਂ ਵੀ ਸੰਗਤ ਨੂੰ ਸੰਬੋਧਨ ਕਰਦਿਆਂ ਸਿੱਖ ਪੰਥ ਦੀ ਏਕਤਾ ਅਤੇ ਸਿਧਾਂਤਾਂ ਦੀ ਰੱਖਿਆ ਲਈ ਇਕਜੁੱਟ ਰਹਿਣ ਦਾ ਸੱਦਾ ਦਿੱਤਾ।Read More
- Advertisement -
Recent Posts
Most Popular
BJP Delegation meet Punjab DGP | DGP ਪੰਜਾਬ ਤੋਂ BJP ਵਫ਼ਦ ਨੇ ਕਿਉਂ ਮੰਗੀ...
ਪੰਜਾਬ BJP ਦੇ ਵਫ਼ਦ ਨੇ ਅੱਜ DGP ਪੰਜਾਬ ਨਾਲ ਮੁਲਾਕਾਤ ਕੀਤੀ। ਇਸ ਦੌਰਾਨ BJP ਆਗੂਆਂ ਨੇ ਆਪਣੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਬਾਰੇ ਜਾਣਕਾਰੀ ਸਾਂਝੀ...
ਪੰਜਾਬ ਕਰੇਗਾ ਨੌਵੀਂ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ | ਸਪੋਰਟਸ ਖ਼ਬਰਾਂ
27 ਅਕਤੂਬਰ ਤੋਂ 5 ਨਵੰਬਰ 2026 ਤੱਕ ਜਲੰਧਰ ਤੇ ਮੁਹਾਲੀ ਵਿਖੇ ਹੋਵੇਗਾ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ 2026 ਤੱਕ ਜਲੰਧਰ ਤੇ ਮੁਹਾਲੀ ਵਿਖੇ...
Tarn Taran SHO Bribery Case | ਤਰਨਤਾਰਨ ਦੇ 2 ਥਾਣਿਆਂ ਦੇ SHO ‘ਤੇ ਰਿਸ਼#ਵਤ...
ਤਰਨਤਾਰਨ ਵਿੱਚ ਰਿਸ਼ਵਤ ਮਾਮਲੇ ਨੂੰ ਲੈ ਕੇ ਪੁਲਿਸ ਵਿਭਾਗ ’ਤੇ ਸਵਾਲ ਖੜ੍ਹੇ ਹੋ ਗਏ ਹਨ। ਦੋ ਥਾਣਿਆਂ ਦੇ SHO ਖ਼ਿਲਾਫ਼ ਰਿਸ਼ਵਤ ਲੈਣ ਦੇ ਇਲਜ਼ਾਮਾਂ...
Congress Protest Against Power Cuts | ਬਿਜਲੀ ਕੱਟਾਂ ਖ਼ਿਲਾਫ਼ ਕਾਂਗਰਸ ਦਾ ਹੱਲਾ ਬੋਲ...
ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਪਟਿਆਲਾ ਵਿੱਚ ਬਿਜਲੀ ਬੋਰਡ ਦੇ ਬਾਹਰ ਹੋਣ ਵਾਲੇ...
ਗੁਰਦਾਸਪੁਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰੋਂ ਹਥਿਆਰ ਤਸਕਰੀ ਮੋਡਿਊਲ ਦਾ ਪਰਦਾਫਾਸ਼, 5 ਗ੍ਰਿਫ਼ਤਾਰ...
ਜਾਂਚ ਦੌਰਾਨ ਇੱਕ ਗ੍ਰਿਫ਼ਤਾਰ ਮੁਲਜ਼ਮ ਦਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਇਸ ਵਿਅਕਤੀ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਵਿੱਚ 26 ਐਫ.ਆਈ.ਆਰ. (FIRs) ਦਰਜ...















