ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਸ੍ਰ. ਕੁਲਵੰਤ ਸਿੰਘ ਨੇ ਅੱਜ ਸੈਕਟਰ-79 ਸਥਿਤ ਆਪਣੇ ਦਫ਼ਤਰ ਵਿਖੇ 9 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਵਰਕਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਆਸ ਪ੍ਰਗਟਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰ. ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਦਿੱਤੀਆਂ ਗਾਰੰਟੀਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਹੁਣ ਤੱਕ ਲਗਭਗ 70 ਹਜ਼ਾਰ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦੇ ਸਵਾ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ਅਤੇ ਨਿਯੁਕਤੀਆਂ ਸਬੰਧੀ ਕਿਸੇ ਵੀ ਕਿਸਮ ਦਾ ਵਿਵਾਦ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ 9 ਆਂਗਣਵਾੜੀ ਵਰਕਰਾਂ ਵਿੱਚੋਂ ਤਿੰਨ ਸੁਹਾਣਾ ਪਿੰਡ ਨਾਲ ਸਬੰਧਤ ਹਨ, ਜਦਕਿ ਬਾਕੀ ਕੁੰਬੜਾ, ਮੌਜਪੁਰ, ਚਿੱਲਾ ਅਤੇ ਬੜਮਾਜਰਾ ਨਾਲ ਸਬੰਧਤ ਹਨ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਦਾ ਵਿਰੋਧ ਕਰਨ ਲਈ ਕੋਈ ਠੋਸ ਮੁੱਦਾ ਨਹੀਂ ਹੈ, ਜਿਸ ਕਾਰਨ ਉਹ ਲੋਕਾਂ ਨੂੰ ਗੁੰਮਰਾਹ ਕਰਨ ਲਈ ਬੇਬੁਨਿਆਦ ਦੋਸ਼ ਅਤੇ ਅਫ਼ਵਾਹਾਂ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਦੀਆਂ ਉਮੀਦਾਂ ‘ਤੇ ਖਰੀਆਂ ਨਹੀਂ ਉਤਰੀਆਂ, ਜਦਕਿ ਮੌਜੂਦਾ ਸਰਕਾਰ ਲੋਕ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਰਾਸ਼ੀ ਜਮ੍ਹਾਂ ਹੋਣੀ ਸ਼ੁਰੂ ਹੋ ਚੁੱਕੀ ਹੈ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਹੋਣ ਦੇ ਨਾਲ-ਨਾਲ ਇਹ ਪ੍ਰਕਿਰਿਆ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਨੂੰ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ।ਬਰਸਾਤ ਦੇ ਮੌਸਮ ਸਬੰਧੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ।ਮੋਹਾਲੀ ਵਿਖੇ ਬਣ ਰਹੇ ਮੈਡੀਕਲ ਕਾਲਜ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪ੍ਰਾਜੈਕਟ ਲਈ ਜ਼ਮੀਨ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਮੈਡੀਕਲ ਕਾਲਜ ਦੀ ਚਾਰਦੀਵਾਰੀ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਵਿਦਿਆਰਥੀਆਂ ਲਈ ਹੋਸਟਲਾਂ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੀ ਮੁੱਖ ਇਮਾਰਤ ਦਾ ਨਿਰਮਾਣ ਵੀ ਜਲਦ ਸ਼ੁਰੂ ਹੋਵੇਗਾ।ਇਸ ਮੌਕੇ ਦਿ ਕੋਆਪਰੇਟਿਵ ਬੈਂਕ ਲਿਮਟਿਡ, ਜ਼ਿਲ੍ਹਾ ਮੋਹਾਲੀ ਦੇ ਡਾਇਰੈਕਟਰ ਸੁਰਿੰਦਰ ਸਿੰਘ ਰੋਡਾ, ਕੌਂਸਲਰ ਰਮਨਪ੍ਰੀਤ ਕੌਰ, ਕੌਂਸਲਰ ਕਮਲਜੀਤ ਕੌਰ, ਕੌਂਸਲਰ ਨਸੀਬ ਸਿੰਘ ਸੰਧੂ, ਰੁਪਿੰਦਰ ਸਿੰਘ ਰੂਪਾ, ਹਰਮੇਸ਼ ਸਿੰਘ, ਬਲਜੀਤ ਸਿੰਘ, ਨਿਰਮਲਜੀਤ ਸਿੰਘ, ਹਰਮਨ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਗਗਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।Location :Chandigarh,ChandigarhRead More
- Advertisement -
Recent Posts
Most Popular
AAP vs Congress | 1 ਵਜੇ ਦੀਆਂ ਵੱਡੀਆਂ ਖ਼ਬਰਾਂ | Amritsar Firing |
ਅੰਮ੍ਰਿਤਸਰ ਦੇ ਪਿੰਡ ਭਾਗੂਪੁਰ ਚੰਨਾ 'ਚ ਫਾਇਰਿੰਗ,ਜ਼ਮੀਨ 'ਚੋਂ ਰਾਹ ਕੱਢਣ ਨੂੰ ਲੈ ਕੇ 2 ਧਿਰਾਂ ਵਿਚਾਲੇ ਵਿਵਾਦ,ਦੋਹਾਂ ਪਾਸਿਓਂ 50 ਤੋਂ ਵੱਧ ਰਾਊਂਡ ਫਾਇਰ,ਫਾਇਰਿੰਗ 'ਚ...
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਦਾ ਦੇਹਾਂਤ… |
ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ ਹੋ ਗਿਆ ਹੈ। ਅਕਾਲੀ ਦਲ...
ਪੰਜਾਬ ’ਚ ਵੱਡੀ ਘਟਨਾ, ਸਾਬਕਾ ਮੰਤਰੀ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌ*ਤ… |
ਪੰਜਾਬ ਦੇ ਰੂਪਨਗਰ ਜ਼ਿਲ੍ਹੇ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਦੇ ਸਾਬਕਾ ਮੰਤਰੀ ਸਵਰਗੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ ਦੀ...
”₹1,000 ਪ੍ਰਤੀ ਗਜ਼ ਦੇ ਹਿਸਾਬ ਨਾਲ ਮਿਲੇਗੀ ਜ਼ਮੀਨ…’: 42 ਸਾਲਾਂ ਬਾਅਦ ‘ਆਪਰੇਸ਼ਨ ਬਲੂ ਸਟਾਰ’...
ਹਾਈ ਕੋਰਟ ਦਾ ਫੈਸਲਾ: 1,000 ਰੁਪਏ ਪ੍ਰਤੀ ਗਜ਼ ਦੇ ਹਿਸਾਬ ਨਾਲ ਜ਼ਮੀਨ ਦਿੱਤੀ ਜਾਵੇਗੀ; 'ਆਪਰੇਸ਼ਨ ਬਲੂ ਸਟਾਰ' ਦੇ 133 ਪੀੜਤਾਂ ਨੂੰ ਰਾਹਤ; 38,400 ਰੁਪਏ...
ਪੰਜਾਬ BJP ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ...
ਰਾਸ਼ੀ ਅਗਰਵਾਲ ਅਤੇ ਡਾ. ਕਨਿਕਾ ਜਿੰਦਲ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਸ਼ੀਨੂ ਚੁੱਘ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ...















