ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਸਾਰਥਕ ਮੌਕੇ ਪ੍ਰਦਾਨ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਸਮੇਂ ਦੀ ਮੰਗ ਮੁਤਾਬਕ ਹੁਨਰਮੰਦ ਬਣਾਉਂਦੇ ਹਨ, ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਤੇ ਸਨਮਾਨਜਨਕ ਭਵਿੱਖ ਵੱਲ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੇ ਉਸ ਸੰਕਲਪ ਦਾ ਪ੍ਰਤੀਕ ਹੈ ਕਿ ਆਰਥਿਕ ਤੰਗੀ ਨੂੰ ਕਦੇ ਵੀ ਹੋਣਹਾਰ ਨੌਜਵਾਨਾਂ ਦੀਆਂ ਉਮੀਦਾਂ ਅਤੇ ਕਰੀਅਰ ਦੇ ਟੀਚਿਆਂ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ।ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਇਸ ਇੱਕ ਸਾਲਾ ਮੁਫ਼ਤ ਸਿਖਲਾਈ ਪ੍ਰੋਗਰਾਮ ਅਧੀਨ ਕੁੱਲ 80 ਸੀਟਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫ਼ੀ ਲਈ 40-40 ਸੀਟਾਂ ਸ਼ਾਮਲ ਹਨ। ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 20 ਅਗਸਤ, 2026 ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਸਟੈਨੋਗ੍ਰਾਫ਼ੀ ਦੇ ਨਾਲ-ਨਾਲ ਕੰਪਿਊਟਰ ਟਾਈਪਿੰਗ ਵਿੱਚ ਵੀ ਮੁਕੰਮਲ ਸਿਖਲਾਈ ਦਿੰਦਾ ਹੈ, ਜਿਸ ਨਾਲ ਸਿੱਖਿਆਰਥੀਆਂ ਨੂੰ ਸਰਕਾਰੀ ਅਤੇ ਨਿੱਜੀ ਦੋਵਾਂ ਖੇਤਰਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗਾ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਰਜ਼ੀਆਂ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ, ਸੈਕਟਰ 60, ਫੇਜ਼ 3ਬੀ-2, ਐਸ.ਏ.ਐਸ. ਨਗਰ (ਮੋਹਾਲੀ) ਵਿਖੇ 20 ਅਗਸਤ, 2026 ਨੂੰ ਜਾਂ ਉਸ ਤੋਂ ਪਹਿਲਾਂ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਤਾਕੀਦ ਕੀਤੀ ਕਿ ਅਧੂਰੀਆਂ ਅਰਜ਼ੀਆਂ ਜਾਂ ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਪਲਾਈ ਕਰਨ ਵਾਲਾ ਉਮੀਦਵਾਰ ਅਨੁਸੂਚਿਤ ਜਾਤੀ ਨਾਲ ਸਬੰਧਤ, ਪੰਜਾਬ ਦਾ ਸਥਾਈ ਨਾਗਰਿਕ ਪੱਕਾ, ਗ੍ਰੈਜੂਏਟ ਹੋਣਾ ਚਾਹੀਦਾ ਹੈ। 20 ਅਗਸਤ, 2026 ਤੱਕ ਬਿਨੈਕਾਰ ਦੀ ਉਮਰ 30 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ, ਜਦੋਂ ਕਿ ਪਰਿਵਾਰਕ ਸਾਲਾਨਾ ਆਮਦਨ 2.50 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ, ਜਿਸ ਲਈ ਸਮਰੱਥ ਅਧਿਕਾਰੀ ਦੁਆਰਾ ਜਾਰੀ ਕੀਤਾ ਗਿਆ ਵੈਧ ਆਮਦਨ ਸਰਟੀਫਿਕੇਟ ਲਾਜ਼ਮੀ ਹੈ। ਉਮੀਦਵਾਰਾਂ ਨੂੰ ਨਿਰਧਾਰਤ ਮਿਤੀ ਤੋਂ ਪਹਿਲਾਂ ਆਪਣੇ ਪੂਰੇ ਭਰੇ ਹੋਏ ਫਾਰਮ ਦੇ ਨਾਲ ਸਾਰੇ ਵਿਦਿਅਕ ਅਤੇ ਹੋਰ ਸਬੰਧਤ ਸਰਟੀਫਿਕੇਟਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨੱਥੀ ਕਰਨੀਆਂ ਹੋਣਗੀਆਂ।ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇੰਟਰਵਿਊ 27 ਅਗਸਤ, 2026 ਨੂੰ ਸਵੇਰੇ 10:00 ਵਜੇ ਹੋਵੇਗੀ ਅਤੇ ਇਸ ਲਈ ਕੋਈ ਵੱਖਰੇ ਇੰਟਰਵਿਊ ਪੱਤਰ ਜਾਰੀ ਨਹੀਂ ਕੀਤੇ ਜਾਣਗੇ। ਉਮੀਦਵਾਰਾਂ ਲਈ ਨਿਰਧਾਰਤ ਸਟੈਨੋਗ੍ਰਾਫ਼ੀ ਪ੍ਰਬੀਨਤਾ ਪ੍ਰੀਖਿਆ ਪਾਸ ਕਰਨੀ ਜ਼ਰੂਰੀ ਹੋਵੇਗੀ, ਜਦੋਂ ਕਿ ਅੰਤਿਮ ਚੋਣ ਮੁਕੰਮਲ ਤੌਰ ‘ਤੇ ਮੈਰਿਟ ਅਤੇ ਨਿਰਧਾਰਤ ਦਾਖਲਾ ਪ੍ਰਕਿਰਿਆ ਦੇ ਆਧਾਰ ‘ਤੇ ਕੀਤੀ ਜਾਵੇਗੀ।ਮੰਤਰੀ ਨੇ ਅੱਗੇ ਦੱਸਿਆ ਕਿ ਚੁਣੇ ਗਏ ਸਿੱਖਿਆਰਥੀਆਂ ਨੂੰ 1,500 ਰੁਪਏ ਮਹੀਨਾਵਾਰ ਵਜ਼ੀਫ਼ਾ, ਮੁਫ਼ਤ ਹੋਸਟਲ ਰਿਹਾਇਸ਼ ਅਤੇ ਹੋਰ ਸੰਸਥਾਗਤ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣਾ ਧਿਆਨ ਪੂਰੀ ਤਰ੍ਹਾਂ ਸਿਖਲਾਈ ‘ਤੇ ਕੇਂਦਰਿਤ ਕਰ ਸਕਣਗੇ।ਸਮਾਵੇਸ਼ੀ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਹੁਨਰ ਵਿਕਾਸ ਹੀ ਸਮਾਜਿਕ ਸ਼ਕਤੀਕਰਨ ਅਤੇ ਆਰਥਿਕ ਆਤਮ-ਨਿਰਭਰਤਾ ਦਾ ਸਭ ਤੋਂ ਮਜ਼ਬੂਤ ਆਧਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਪੇਸ਼ੇਵਰ ਹੁਨਰਾਂ ਨਾਲ ਸਮਰੱਥ ਬਣਾਉਣ ਵਾਲੀਆਂ ਪਹਿਲਕਦਮੀਆਂ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ, ਜਿਸ ਨਾਲ ਉਨ੍ਹਾਂ ਨੂੰ ਸਨਮਾਨਜਨਕ ਰੋਜ਼ਗਾਰ ਪ੍ਰਾਪਤ ਕਰਨ, ਆਰਥਿਕ ਆਜ਼ਾਦੀ ਹਾਸਲ ਕਰਨ ਅਤੇ ਇੱਕ ਖੁਸ਼ਹਾਲ, ਸਮਾਵੇਸ਼ੀ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਿੱਚ ਮਦਦ ਮਿਲੇਗੀ।
Home Punjab Chandigarh ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ...
- Advertisement -
Recent Posts
Most Popular
AAP vs Congress | 1 ਵਜੇ ਦੀਆਂ ਵੱਡੀਆਂ ਖ਼ਬਰਾਂ | Amritsar Firing |
ਅੰਮ੍ਰਿਤਸਰ ਦੇ ਪਿੰਡ ਭਾਗੂਪੁਰ ਚੰਨਾ 'ਚ ਫਾਇਰਿੰਗ,ਜ਼ਮੀਨ 'ਚੋਂ ਰਾਹ ਕੱਢਣ ਨੂੰ ਲੈ ਕੇ 2 ਧਿਰਾਂ ਵਿਚਾਲੇ ਵਿਵਾਦ,ਦੋਹਾਂ ਪਾਸਿਓਂ 50 ਤੋਂ ਵੱਧ ਰਾਊਂਡ ਫਾਇਰ,ਫਾਇਰਿੰਗ 'ਚ...
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਦਾ ਦੇਹਾਂਤ… |
ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ ਹੋ ਗਿਆ ਹੈ। ਅਕਾਲੀ ਦਲ...
ਪੰਜਾਬ ’ਚ ਵੱਡੀ ਘਟਨਾ, ਸਾਬਕਾ ਮੰਤਰੀ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌ*ਤ… |
ਪੰਜਾਬ ਦੇ ਰੂਪਨਗਰ ਜ਼ਿਲ੍ਹੇ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਦੇ ਸਾਬਕਾ ਮੰਤਰੀ ਸਵਰਗੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ ਦੀ...
”₹1,000 ਪ੍ਰਤੀ ਗਜ਼ ਦੇ ਹਿਸਾਬ ਨਾਲ ਮਿਲੇਗੀ ਜ਼ਮੀਨ…’: 42 ਸਾਲਾਂ ਬਾਅਦ ‘ਆਪਰੇਸ਼ਨ ਬਲੂ ਸਟਾਰ’...
ਹਾਈ ਕੋਰਟ ਦਾ ਫੈਸਲਾ: 1,000 ਰੁਪਏ ਪ੍ਰਤੀ ਗਜ਼ ਦੇ ਹਿਸਾਬ ਨਾਲ ਜ਼ਮੀਨ ਦਿੱਤੀ ਜਾਵੇਗੀ; 'ਆਪਰੇਸ਼ਨ ਬਲੂ ਸਟਾਰ' ਦੇ 133 ਪੀੜਤਾਂ ਨੂੰ ਰਾਹਤ; 38,400 ਰੁਪਏ...
ਪੰਜਾਬ BJP ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ...
ਰਾਸ਼ੀ ਅਗਰਵਾਲ ਅਤੇ ਡਾ. ਕਨਿਕਾ ਜਿੰਦਲ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦਕਿ ਸ਼ੀਨੂ ਚੁੱਘ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ...















