ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ ਅੱਜ ਤੋਂ ਲੈ ਕੇ 2 ਅਗਸਤ ਤੱਕ ਸੂਬੇ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ ਰਹੇਗਾ ਅਤੇ ਲਗਾਤਾਰ ਚਾਰ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਅੱਜ ਤੋਂ 4 ਦਿਨ ਤੱਕ ਪਵੇਗਾ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਖਤਰਾ, ਇਨ੍ਹਾਂ ਜ਼ਿਲ੍ਹਿਆਂ ਲੋਕ ਰਹਿਣ ਸਾਵਧਾਨ ! ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਅਨੁਸਾਰ ਅੱਜ ਤੋਂ ਲੈ ਕੇ 2 ਅਗਸਤ ਤੱਕ ਸੂਬੇ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ ਰਹੇਗਾ ਅਤੇ ਲਗਾਤਾਰ ਚਾਰ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ ਅਤੇ ਨਵਾਂਸ਼ਹਿਰ ਵਿੱਚ ਭਾਰੀ ਮੀਂਹ ਦੇ ਨਾਲ ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਨ੍ਹੇਰੀ-ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਹੈ।31 ਜੁਲਾਈ ਯਾਨੀ ਅੱਜ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਵੱਲੋਂ 12 ਜ਼ਿਲ੍ਹਿਆਂ ਵਿੱਚ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਦੂਰ-ਦਰਾਜ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ ਰਹੇਗਾ।1 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਗੁਰਦਾਸਪੁਰ ਦੇ ਦੂਰ-ਦਰਾਜ ਇਲਾਕਿਆਂ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਕੋਈ ਵਿਸ਼ੇਸ਼ ਅਲਰਟ ਨਹੀਂ ਹੈ। ਉੱਥੇ ਹੀ 2 ਅਗਸਤ ਤੋਂ ਮੌਸਮ ਵਿੱਚ ਮੁੜ ਬਦਲਾਅ ਆਉਣ ਦੀ ਸੰਭਾਵਨਾ ਹੈ ਅਤੇ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ।ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ….ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। Read More
- Advertisement -
Recent Posts
Most Popular
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ?
ਕੀ ਪਾਇਲਟ ਦੇ ਦੌਰੇ ਨੇ ਕਾਂਗਰਸ 'ਚ ਨਵੀਂ ਜਾਨ ਫੂਕੀ ਹੈ ? ਕੀ ਪਾਇਲਟ ਦੇ ਦੌਰੇ ਨੇ ਕਾਂਗਰਸ ਇੱਕਜੁਟ ਕਰ ਦਿੱਤੀ ਹੈ ? ਕੀ...
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ...
ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ।ਪੰਜਾਬ ਦੇ ਸਿਹਤ...
ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ...
ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ...
ਮਾਨ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਪੰਜਾਬ ਰੰਗਿਆ- ਖੇਡਾਂ ਦੇ ਰੰਗ ‘ਚ :...
ਮੋਹਾਲੀ ਕਾਰਪੋਰੇਸ਼ਨ ਵੱਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤਾ ਲੋਕਾਂ ਨੂੰ ਸਮਰਪਿਤ
ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ: ਕੇਜਰੀਵਾਲ |
ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ - ਕੇਜਰੀਵਾਲਪੂਰੇ ਭਾਰਤ ਵਿੱਚ ਗੁਜਰਾਤ ਦੇ ਮੁੰਦਰਾ...















