ਪੰਜਾਬ ਵਿਚ ਵਿਧਾਨ ਸਭਾ ਚੋਣਾਂ ਬਾਰੇ ਆਈ ਵੱਡੀ ਖਬਰ! |

0
2
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਬਾਰੇ ਆਈ ਵੱਡੀ ਖਬਰ! | ਪੰਜਾਬ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਪਾਰਟੀ ਅੰਦਰ ਧੜੇਬੰਦੀ ਨੂੰ ਖਤਮ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਕਾਂਗਰਸ ਨੇ ਬੂਥ ਪੱਧਰ ਉਤੇ ਲਾਮਬੰਦੀ ਲਈ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਪੰਜਾਬ ਵਿੱਚ ਚੋਣਾਂ ਨਵੰਬਰ ਦਸੰਬਰ ਵਿੱਚ.. ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਪਾਰਟੀ ਅੰਦਰ ਧੜੇਬੰਦੀ ਨੂੰ ਖਤਮ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਕਾਂਗਰਸ ਨੇ ਬੂਥ ਪੱਧਰ ਉਤੇ ਲਾਮਬੰਦੀ ਲਈ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ।ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਕਿਹਾ ਕਿ ਪੰਜਾਬ ਵਿੱਚ ਚੋਣਾਂ ਨਵੰਬਰ ਦਸੰਬਰ ਵਿੱਚ ਹੋਣ ਦੀ ਸੰਭਾਵਨਾ ਹੈ। ਇਸ ਲਈ ਸਾਰੇ ਕਾਂਗਰਸੀ ਵਰਕਰਾਂ ਨੂੰ ਪੂਰੀ ਤਿਆਰੀ ਵਿਚ ਜੁੱਟ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਵਿੱਚ ਭਾਜਪਾ ਵਾਂਗ ਪੰਜਾਬ ਵਿੱਚ ‘ਆਪ’ ਵੀ ਬਦਲੇ ਦੀ ਭਾਵਨਾ ਨਾਲ ਕੰਮ ਕਰਦੀ ਹੈ, ਜਦੋਂ ਕਿ ਕਾਂਗਰਸ ਨੇ ਕਦੇ ਬਦਲੇ ਦੀ ਰਾਜਨੀਤੀ ਨਹੀਂ ਕੀਤੀ। ਉਨ੍ਹਾਂ ਖ਼ੁਲਾਸਾ ਕੀਤਾ ਕਿ ‘ਆਪ’ ਦਾ ਪੰਜਾਬ ਵਿੱਚ ਸਮਾਂ ਮੁੱਕਣ ਵਾਲਾ ਹੈ ਅਤੇ ਸੂਬੇ ਲਈ ਕਾਂਗਰਸ ਹੀ ਇਕਲੌਤਾ ਬਦਲ ਹੈ। ਇਸ ਵਾਰ ਪੰਜ-ਕੋਣੀ ਮੁਕਾਬਲਾ ਹੋਵੇਗਾ। ਪਾਰਟੀ ਦੀ ਕਿਸਮਤ ਵਰਕਰਾਂ ਦੇ ਹੱਥ ਵਿੱਚ ਹੈ ਅਤੇ ਜਦੋਂ ਹਰ ਬੂਥ ’ਤੇ ਕਾਂਗਰਸ ਜਿੱਤੇਗੀ, ਤਾਂ ਹੀ ਸਰਕਾਰ ਬਣੇਗੀ।ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 1 ਹਜ਼ਾਰ ਕਰੋੜ ਦੇ ਇਸ਼ਤਿਹਾਰੀ ਬਜਟ ਦੇ ਸਹਾਰੇ ਚੱਲ ਰਹੇ ਹਨ, ਜਦੋਂ ਇਹ ਪ੍ਰਚਾਰ ਰੁਕ ਜਾਵੇਗਾ ਤਾਂ ਉਨ੍ਹਾਂ ਲਈ ਸਿਆਸੀ ‘ਆਕਸੀਜਨ ਸਪਲਾਈ’ ਵੀ ਬੰਦ ਹੋ ਜਾਵੇਗੀ ਅਤੇ ਸਰਕਾਰ ਡਿੱਗ ਜਾਵੇਗੀ। ਕਾਂਗਰਸ ਮਜ਼ਬੂਤ ਅਤੇ ਇਕਜੁੱਟ ਹੈ ਪਰ ਮੀਡੀਆ ਅੰਦਰਲੇ ਮਾਮੂਲੀ ਮਤਭੇਦਾਂ ਨੂੰ ਵੱਡਾ ਕਰਕੇ ਦਿਖਾਉਂਦਾ ਹੈ, ਜਦਕਿ ਇਹ ਨਹੀਂ ਦੱਸਦਾ ਕਿ ‘ਆਪ’ ਦੇ ਛੇ ਸੰਸਦ ਮੈਂਬਰ ਭਾਜਪਾ ਵਿੱਚ ਗਏ ਅਤੇ 60 ਤੋਂ ਵੱਧ ਵਿਧਾਇਕ ਭਾਜਪਾ ਨਾਲ ਸੰਪਰਕ ਵਿੱਚ ਹਨ, ਜਿਸ ਕਾਰਨ ਉਨ੍ਹਾਂ ਦੀਆਂ ਟਿਕਟਾਂ ਕੱਟੀਆਂ ਜਾ ਰਹੀਆਂ ਹਨ।

Rozana Times

LEAVE A REPLY

Please enter your comment!
Please enter your name here