ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਪਾਇਲ ਦੀਆਂ ਸੜਕਾਂ ਦੇ ਵਿਕਾਸ ਲਈ ਖੁੱਲ੍ਹਿਆ ਖ਼ਜ਼ਾਨਾ |

0
2
ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਪਾਇਲ ਦੀਆਂ ਸੜਕਾਂ ਦੇ ਵਿਕਾਸ ਲਈ ਖੁੱਲ੍ਹਿਆ ਖ਼ਜ਼ਾਨਾ | ਪੰਜਾਬ ਖ਼ਬਰਾਂ

ਹਲਕਾ ਪਾਇਲ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਸੜਕੀ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਧਮੋਟ-ਕਰਤਾਰਪੁਰ ਲਹਿਲ ਅਤੇ ਗੁਰਦੁਆਰਾ ਸ੍ਰੀ ਸਿੱਧਸਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ।ਭਗਵੰਤ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਪਾਇਲ ਦੀਆਂ ਸੜਕਾਂ ਦੇ ਵਿਕਾਸ ਲਈ ਖੁੱਲ੍ਹਿਆ ਖ਼ਜ਼ਾਨਾਪਾਇਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹਲਕਾ ਪਾਇਲ ਵਿੱਚ ਕਰੋੜਾਂ ਰੁਪਏ ਦੇ ਸੜਕੀ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋ ਅਹਿਮ ਸੜਕਾਂ ਦੇ ਨੀਂਹ ਪੱਥਰ ਰੱਖੇ, ਜਿਨ੍ਹਾਂ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾਵੇਗਾ।ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਧਮੋਟ ਤੋਂ ਕਰਤਾਰਪੁਰ ਲਹਿਲ ਤੱਕ ਕਰੀਬ 8 ਕਿਲੋਮੀਟਰ ਲੰਬੀ ਸੜਕ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ‘ਤੇ ਲਗਭਗ 5 ਕਰੋੜ 32 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਸਿਹੋੜਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸਿੱਧਸਰ ਸਾਹਿਬ ਨੂੰ ਜਾਂਦੀ ਕਰੀਬ ਸਾਢੇ ਪੰਜ ਕਿਲੋਮੀਟਰ ਲੰਬੀ ਸੜਕ ਨੂੰ ਵੀ 18 ਫੁੱਟ ਚੌੜਾ ਕੀਤਾ ਜਾਵੇਗਾ, ਜਿਸ ‘ਤੇ 3 ਕਰੋੜ 66 ਲੱਖ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਆਵਾਜਾਈ ਪ੍ਰਣਾਲੀ ਹੋਰ ਸੁਚਾਰੂ ਬਣੇਗੀ। ਇਸ ਦੇ ਨਾਲ ਹੀ ਪਿੰਡਾਂ ਦੇ ਵਸਨੀਕਾਂ, ਕਿਸਾਨਾਂ, ਵਿਦਿਆਰਥੀਆਂ ਅਤੇ ਧਾਰਮਿਕ ਸਥਾਨਾਂ ‘ਤੇ ਆਉਣ ਵਾਲੀਆਂ ਸੰਗਤਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੋਜੈਕਟਾਂ ਦੇ ਤਹਿਤ ਪੰਜ ਸਾਲ ਤੱਕ ਸੜਕਾਂ ਦੀ ਸੰਭਾਲ ਅਤੇ ਮੁਰੰਮਤ ਦੀ ਜ਼ਿੰਮੇਵਾਰੀ ਠੇਕੇਦਾਰਾਂ ਕੋਲ ਹੋਵੇਗੀ, ਜਿਸ ਨਾਲ ਕੰਮ ਦੀ ਗੁਣਵੱਤਾ ਯਕੀਨੀ ਬਣਾਈ ਜਾਵੇਗੀ।ਵਿਧਾਇਕ ਗਿਆਸਪੁਰਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਲਕਾ ਪਾਇਲ ਵਿੱਚ ਸੜਕੀ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਮੁਤਾਬਕ ਪਿਛਲੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ 400 ਤੋਂ ਵੱਧ ਸੜਕਾਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ, ਜਦਕਿ 200 ਤੋਂ ਵੱਧ ਸੜਕਾਂ ‘ਤੇ ਕੰਮ ਜਾਰੀ ਹੈ।ਉਨ੍ਹਾਂ ਦੱਸਿਆ ਕਿ ਸਾਲ 2022-23 ਦੌਰਾਨ ਕਰੀਬ 78 ਕਿਲੋਮੀਟਰ ਲੰਬੀਆਂ ਸੜਕਾਂ 60 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ। ਸਾਲ 2023-24 ਵਿੱਚ 18 ਕਿਲੋਮੀਟਰ ਲੰਬੀਆਂ ਸੜਕਾਂ ‘ਤੇ 12 ਕਰੋੜ ਰੁਪਏ ਖਰਚ ਕੀਤੇ ਗਏ। ਇਸੇ ਤਰ੍ਹਾਂ ਸਾਲ 2024-25 ਦੌਰਾਨ 182 ਸੜਕਾਂ, ਜਿਨ੍ਹਾਂ ਦੀ ਕੁੱਲ ਲੰਬਾਈ ਕਰੀਬ 470 ਕਿਲੋਮੀਟਰ ਬਣਦੀ ਹੈ, ਦਾ ਨਿਰਮਾਣ 80 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ।ਵਿਧਾਇਕ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਵੀ ਹਲਕਾ ਪਾਇਲ ਵਿੱਚ ਸੜਕੀ ਵਿਕਾਸ ਦੇ ਕੰਮ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਲਕੇ ਦੀ ਹਰ ਸੜਕ ਨੂੰ ਮਜ਼ਬੂਤ ਅਤੇ ਚੌੜਾ ਬਣਾਉਣਾ ਹੈ, ਤਾਂ ਜੋ ਲੋਕਾਂ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਬਿਹਤਰ ਆਵਾਜਾਈ ਦੀ ਸਹੂਲਤ ਮਿਲ ਸਕੇ।Read More

Rozana Times

LEAVE A REPLY

Please enter your comment!
Please enter your name here