ਪੰਜਾਬ ਭਾਜਪਾ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਰਣਜੀਤ ਸਿੰਘ ਗਿੱਲ ਬਣੇ ਸੂਬਾ ਉਪ ਪ੍ਰਧਾਨ |

0
2
ਪੰਜਾਬ ਭਾਜਪਾ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਰਣਜੀਤ ਸਿੰਘ ਗਿੱਲ ਬਣੇ ਸੂਬਾ ਉਪ ਪ੍ਰਧਾਨ | ਪੰਜਾਬ ਖ਼ਬਰਾਂ

ਰਣਜੀਤ ਸਿੰਘ ਗਿੱਲ ਖਰੜ ਦੇ ਗਿੱਲਕੋ ਵੈਲੀ ਨਾਲ ਜੁੜੇ ਇੱਕ ਪ੍ਰਸਿੱਧ ਰੀਅਲ ਅਸਟੇਟ ਕਾਰੋਬਾਰੀ ਹਨ। ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਦਾ ਦਾਮਨ ਫੜਿਆ ਸੀ। ਹੁਣ ਪਾਰਟੀ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।ਪੰਜਾਬ ਭਾਜਪਾ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਰਣਜੀਤ ਸਿੰਘ ਗਿੱਲ ਬਣੇ ਸੂਬਾ ਉਪ ਪ੍ਰਧਾਨਚੰਡੀਗੜ੍ਹ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਖਰੜ ਨਾਲ ਸੰਬੰਧਿਤ ਆਗੂ ਰਣਜੀਤ ਸਿੰਘ ਗਿੱਲ ਨੂੰ ਸੂਬਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਰਣਜੀਤ ਸਿੰਘ ਗਿੱਲ ਖਰੜ ਦੇ ਗਿੱਲਕੋ ਵੈਲੀ ਨਾਲ ਜੁੜੇ ਇੱਕ ਪ੍ਰਸਿੱਧ ਰੀਅਲ ਅਸਟੇਟ ਕਾਰੋਬਾਰੀ ਹਨ। ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਦਾ ਦਾਮਨ ਫੜਿਆ ਸੀ। ਹੁਣ ਪਾਰਟੀ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।ਰਾਜਨੀਤਿਕ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਰਣਜੀਤ ਸਿੰਘ ਗਿੱਲ ਨੂੰ ਖਰੜ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਪਾਰਟੀ ਵਿੱਚ ਉਨ੍ਹਾਂ ਦੀ ਵਧਦੀ ਸਰਗਰਮੀ ਅਤੇ ਲੋਕਾਂ ਨਾਲ ਮਜ਼ਬੂਤ ਸੰਪਰਕ ਨੂੰ ਦੇਖਦਿਆਂ ਉਨ੍ਹਾਂ ਦੀ ਦਾਅਵੇਦਾਰੀ ਮਜ਼ਬੂਤ ਮੰਨੀ ਜਾ ਰਹੀ ਹੈ।ਭਾਜਪਾ ਦੇ ਨਵੇਂ ਅਹੁਦੇਦਾਰਾਂ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੀ ਰਣਨੀਤੀ ‘ਤੇ ਕੰਮ ਕਰ ਰਹੀ ਹੈ।ਕੌਣ ਹਨ ਰਣਜੀਤ ਸਿੰਘ ਗਿੱਲ? ਪੰਜਾਬ ਦੇ ਰੀਅਲ ਅਸਟੇਟ ਖੇਤਰ ਵਿੱਚ ਗਿੱਲਕੋ ਵੈਲੀ ਦਾ ਨਾਮ ਇੱਕ ਪ੍ਰਮੁੱਖ ਬ੍ਰਾਂਡ ਵਜੋਂ ਜਾਣਿਆ ਜਾਂਦਾ ਹੈ। ਇਸ ਪ੍ਰੋਜੈਕਟ ਦੇ ਸੰਸਥਾਪਕ ਰਣਜੀਤ ਸਿੰਘ ਗਿੱਲ ਨੇ ਇੱਕ ਛੋਟੇ ਪਿੰਡ ਤੋਂ ਆਪਣਾ ਸਫ਼ਰ ਸ਼ੁਰੂ ਕਰਕੇ ਰੀਅਲ ਅਸਟੇਟ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ। ਰਣਜੀਤ ਸਿੰਘ ਗਿੱਲ ਦਾ ਜਨਮ ਰੋਪੜ ਜ਼ਿਲ੍ਹੇ ਦੇ ਮਾਜਰੀ ਜੱਟਾਂ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਮ ਨਾਇਬ ਸਿੰਘ ਸੀ। ਉਨ੍ਹਾਂ ਨੇ 1984 ਵਿੱਚ ਸਰਕਾਰੀ ਕਾਲਜ, ਰੋਪੜ ਤੋਂ ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਿਤ ਬੀ.ਏ. ਦੀ ਡਿਗਰੀ ਪ੍ਰਾਪਤ ਕੀਤੀ। ਰੀਅਲ ਐਸਟੇਟ ਦੇ ਖੇਤਰ ਵਿੱਚ ਆਉਣ ਤੋਂ ਪਹਿਲਾਂ ਉਹ ਪਿੰਡ ਦੇ ਸਰਪੰਚ ਅਤੇ ਬਲਾਕ ਸਮਿਤੀ ਦੇ ਮੈਂਬਰ ਵੀ ਰਹੇ ਸਨ।ਸਾਲ 2001 ਵਿੱਚ ਉਨ੍ਹਾਂ ਨੇ ਗਿੱਲਕੋ ਗਰੁੱਪ ਦੀ ਸਥਾਪਨਾ ਕੀਤੀ ਅਤੇ ਇਸ ਤੋਂ ਬਾਅਦ ਖਰੜ ਅਤੇ ਮੋਹਾਲੀ ਖੇਤਰ ਵਿੱਚ ਕਈ ਰਿਹਾਇਸ਼ੀ ਪ੍ਰੋਜੈਕਟ ਸ਼ੁਰੂ ਕੀਤੇ। ਗਿੱਲਕੋ ਵੈਲੀ ਉਨ੍ਹਾਂ ਦੇ ਸਭ ਤੋਂ ਵੱਡੇ ਪ੍ਰੋਜੈਕਟਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜਿਸ ਨੇ ਖਰੜ ਦੇ ਸ਼ਹਿਰੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।ਰਣਜੀਤ ਸਿੰਘ ਗਿੱਲ ਨੇ ਕਾਰੋਬਾਰ ਦੇ ਨਾਲ-ਨਾਲ ਰਾਜਨੀਤੀ ਵਿੱਚ ਵੀ ਆਪਣੀ ਮੌਜੂਦਗੀ ਦਰਜ ਕਰਵਾਈ। ਉਹ ਸ਼੍ਰੋਮਣੀ ਅਕਾਲੀ ਦਲ (SAD) ਨਾਲ ਜੁੜੇ ਰਹੇ ਅਤੇ 2017 ਅਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਖਰੜ ਹਲਕੇ ਤੋਂ ਉਮੀਦਵਾਰ ਰਹੇ। 2025 ਵਿੱਚ ਉਹ ਭਾਜਪਾ (BJP) ਵਿੱਚ ਸ਼ਾਮਲ ਹੋਏ।ਪਿਛਲੇ ਕੁਝ ਸਾਲਾਂ ਦੌਰਾਨ ਉਨ੍ਹਾਂ ਦਾ ਨਾਮ ਵੱਖ-ਵੱਖ ਜਾਂਚਾਂ ਅਤੇ ਵਿਵਾਦਾਂ ਕਾਰਨ ਵੀ ਸੁਰਖ਼ੀਆਂ ਵਿੱਚ ਰਿਹਾ ਹੈ। ਆਮਦਨ ਕਰ ਵਿਭਾਗ ਅਤੇ ਹੋਰ ਸਰਕਾਰੀ ਏਜੰਸੀਆਂ ਵੱਲੋਂ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕੀਤੀ ਗਈ ਸੀ।ਭਾਵੇਂ ਉਨ੍ਹਾਂ ਦੇ ਕਾਰੋਬਾਰ ਅਤੇ ਰਾਜਨੀਤਿਕ ਜੀਵਨ ਨੂੰ ਲੈ ਕੇ ਵੱਖੋ-ਵੱਖ ਰਾਏ ਸਾਹਮਣੇ ਆਉਂਦੀਆਂ ਰਹੀਆਂ ਹਨ, ਪਰ ਇਹ ਗੱਲ ਵੀ ਸੱਚ ਹੈ ਕਿ ਰਣਜੀਤ ਸਿੰਘ ਗਿੱਲ ਨੇ ਖਰੜ ਅਤੇ ਮੋਹਾਲੀ ਖੇਤਰ ਦੇ ਰੀਅਲ ਅਸਟੇਟ ਬਾਜ਼ਾਰ ਨੂੰ ਨਵੀਂ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ।Read More

Rozana Times

LEAVE A REPLY

Please enter your comment!
Please enter your name here