gurpreet singh kabaddi player death patran samana postmortem visra report |

0
2
gurpreet singh kabaddi player death patran samana postmortem visra report | ਪਟਿਆਲਾ ਖ਼ਬਰਾਂ (Patiala News)


ਪਾਤੜਾਂ ਨੇੜੇ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਜਾਂਚ ਜਾਰੀ ਹੈ। ਪਰਿਵਾਰ ਨੇ ਦਿਲ ਦਾ ਦੌਰਾ ਪੈਣ ਦੀ ਗੱਲ ਕਹੀ ਹੈ, ਪਰ ਡਾਕਟਰਾਂ ਨੇ ਵਿਸਰਾ ਜਾਂਚ ਲਈ ਭੇਜ ਦਿੱਤਾ ਹੈ। ਹੁਣ ਅਸਲ ਕਾਰਨ ਲੈਬ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ।ਪਾਤੜਾਂ ਇਲਾਕੇ ਦੇ ਨੌਜਵਾਨ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਦੀ ਮੌਤ ਨੇ ਇਲਾਕੇ ਵਿੱਚ ਸੋਗ ਦੇ ਨਾਲ-ਨਾਲ ਕਈ ਸਵਾਲ ਵੀ ਖੜ੍ਹੇ ਕਰ ਦਿੱਤੇ ਹਨ। ਬੱਸ ਸਟੈਂਡ ਨੇੜੇ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਗੁਰਪ੍ਰੀਤ ਨੂੰ ਲੈ ਕੇ ਪਹਿਲਾਂ ਉਸ ਦੀ ਪਛਾਣ ਨਹੀਂ ਹੋ ਸਕੀ ਸੀ, ਪਰ ਬਾਅਦ ਵਿੱਚ ਉਸ ਦੀ ਪਹਿਚਾਣ ਪਿੰਡ ਦੁਗਾਲ (ਪਾਤੜਾਂ) ਦੇ ਰਹਿਣ ਵਾਲੇ ਕਬੱਡੀ ਖਿਡਾਰੀ ਵਜੋਂ ਹੋਈ।ਪੁਲਿਸ ਨੇ ਸ਼ੁਰੂਆਤੀ ਕਾਰਵਾਈ ਕਰਦਿਆਂ ਲਾਸ਼ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ। ਪਰਿਵਾਰਕ ਮੈਂਬਰਾਂ ਵੱਲੋਂ ਪਛਾਣ ਹੋਣ ਤੋਂ ਬਾਅਦ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਅਤੇ ਕਾਨੂੰਨੀ ਕਾਰਵਾਈ ਪੂਰੀ ਕਰਨ ਉਪਰੰਤ ਲਾਸ਼ ਦਾ ਪੋਸਟਮਾਰਟਮ ਸਮਾਣਾ ਦੇ ਸਿਵਲ ਹਸਪਤਾਲ ਵਿੱਚ ਕਰਵਾਇਆ ਗਿਆ। ਇਸ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ।ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਦੀਸ਼ ਨੈਨ ਨੇ ਦੱਸਿਆ ਕਿ ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੱਸੀ ਗਈ ਹੈ। ਇਸ ਆਧਾਰ ‘ਤੇ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮਾਮਲੇ ਵਿੱਚ ਕਿਸੇ ਅਪਰਾਧਿਕ ਪੱਖ ਦੀ ਪੁਸ਼ਟੀ ਨਹੀਂ ਹੋਈ।ਹਾਲਾਂਕਿ, ਮੌਤ ਦੇ ਅਸਲ ਕਾਰਨ ਬਾਰੇ ਅੰਤਿਮ ਨਤੀਜਾ ਹਾਲੇ ਸਾਹਮਣੇ ਨਹੀਂ ਆਇਆ। ਸਮਾਣਾ ਸਿਵਲ ਹਸਪਤਾਲ ਦੇ ਡਾਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੌਰਾਨ ਵਿਸਰਾ ਸੰਭਾਲ ਕੇ ਜਾਂਚ ਲਈ ਲੈਬ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਗਿਆਨਕ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨ ਦੀ ਪੁਸ਼ਟੀ ਕੀਤੀ ਜਾ ਸਕੇਗੀ।ਡਾਕਟਰਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੋਸਟਮਾਰਟਮ ਦੌਰਾਨ ਮ੍ਰਿਤਕ ਦੇ ਸਰੀਰ ‘ਤੇ ਕਿਸੇ ਇੰਜੈਕਸ਼ਨ ਜਾਂ ਕਿਸੇ ਬਾਹਰੀ ਸੱਟ ਦੇ ਨਿਸ਼ਾਨ ਨਹੀਂ ਮਿਲੇ। ਹੁਣ ਸਾਰਿਆਂ ਦੀ ਨਜ਼ਰ ਵਿਸਰਾ ਰਿਪੋਰਟ ‘ਤੇ ਟਿਕੀ ਹੋਈ ਹੈ, ਜਿਸ ਤੋਂ ਬਾਅਦ ਹੀ ਇਸ ਮਾਮਲੇ ਦੀ ਤਸਵੀਰ ਪੂਰੀ ਤਰ੍ਹਾਂ ਸਾਫ਼ ਹੋ ਸਕੇਗੀ।

Rozana Times

LEAVE A REPLY

Please enter your comment!
Please enter your name here