Kulbir Zira : ‘ਸੁਖਬੀਰ ਬਾਦਲ ਖਿਲਾਫ Warring ਤੇ CM ਮਾਨ ਦੀ ਸੀਟ ਤੋਂ ਚੰਨੀ ਨੂੰ ਦਿਓ ਟਿਕਟ’ |

0
3
Screenshot

ਕਾਂਗਰਸ ਆਗੂ ਕੁਲਬੀਰ ਸਿੰਘ ਜ਼ੀਰਾ ਨੇ ਪਾਰਟੀ ਹਾਈਕਮਾਨ ਅੱਗੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਡੀਆਂ ਸਿਆਸੀ ਮੰਗਾਂ ਰੱਖੀਆਂ ਹਨ। ਜ਼ੀਰਾ ਨੇ ਕਿਹਾ ਕਿ ਭੁਪੇਸ਼ ਬਘੇਲ ਰਾਹੀਂ ਹਾਈਕਮਾਨ ਨੂੰ ਅਜਿਹੇ ਉਮੀਦਵਾਰ ਮੈਦਾਨ ਵਿੱਚ ਉਤਾਰਣੇ ਚਾਹੀਦੇ ਹਨ, ਜੋ ਸਿੱਧਾ ਵੱਡੇ ਸਿਆਸੀ ਆਗੂਆਂ ਨੂੰ ਟੱਕਰ ਦੇ ਸਕਣ। ਉਨ੍ਹਾਂ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਰਾਜਾ ਵੜਿੰਗ ਨੂੰ ਟਿਕਟ ਦਿੱਤੀ ਜਾਵੇ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੀਟ ਤੋਂ ਚਰਨਜੀਤ ਸਿੰਘ ਚੰਨੀ ਨੂੰ ਚੋਣ ਲੜਾਈ ਜਾਵੇ। ਇਸ ਤੋਂ ਇਲਾਵਾ ਜ਼ੀਰਾ ਨੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਅੰਮ੍ਰਿਤਪਾਲ ਸਿੰਘ ਵਿਚਾਲੇ ਚੋਣੀ ਮੁਕਾਬਲਾ ਕਰਵਾਉਣ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਮੈਦਾਨ ਵਿੱਚ ਉਤਾਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਪੰਜਾਬ ਦੀ ਸਿਆਸਤ ਨੂੰ ਨਵਾਂ ਰੁਖ ਦੇ ਸਕਦੇ ਹਨ।

Rozana Times

LEAVE A REPLY

Please enter your comment!
Please enter your name here