ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਲਏ ਗਏ ਕਈ ਵੱਡੇ ਫੈਸਲੇ, ਜਾਣੋ ਵਿਸਥਾਰ ਨਾਲ…ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋ ਜਾਵੇਗੀ।ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਭਰ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗਊਸ਼ਾਲਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਵੇਲੇ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ 152 ਹੋਰ ਗਊਸ਼ਾਲਾਵਾਂ ਨੂੰ ਵੀ ਇਸ ਸੁਵਿਧਾ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਇਹਨਾਂ ਸਾਰੀਆਂ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ ਮਿਲੇਗੀ ਅਤੇ ਇਹਨਾਂ ਨੂੰ ਸਪਲਾਈ ਕੀਤੀ ਜਾਣ ਵਾਲੀ ਬਿਜਲੀ ਦਾ ਇੱਕ ਪੈਸਾ ਵੀ ਨਹੀਂ ਲਿਆ ਜਾਵੇਗਾ।ਇਹਨਾਂ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਗਊਸ਼ਾਲਾਵਾਂ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਗਊ ਧਨ ਦੀ ਸਹੀ ਦੇਖਭਾਲ ਹੋ ਸਕੇ। ਮੇਰੇ ਦਰਵਾਜ਼ੇ ਇਹਨਾਂ ਗਊਸ਼ਾਲਾਵਾਂ ਲਈ ਹਮੇਸ਼ਾ ਖੁੱਲ੍ਹੇ ਹਨ, ਜੋ ਸੜਕਾਂ ‘ਤੇ ਭਟਕਣ ਵਾਲੇ ਬੇਸਹਾਰਾ ਪਸ਼ੂਆਂ ਦੀ ਦੇਖਭਾਲ ਕਰਕੇ ਮਾਨਵਤਾ ਦੀ ਵੱਡੀ ਸੇਵਾ ਕਰ ਰਹੀਆਂ ਹਨ। ਪ੍ਰਬੰਧਕੀ ਕਮੇਟੀਆਂ ਗਊ ਮਾਤਾ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਸ਼ਲਾਘਾ ਦੀਆਂ ਹੱਕਦਾਰ ਹਨ ਅਤੇ ਗਊ ਸੇਵਾ ਹੀ ਸਭ ਤੋਂ ਵੱਡੀ ਪੂਜਾ ਹੈ।ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੱਖ-ਵੱਖ ਗਊਸ਼ਾਲਾਵਾਂ ਗਊ ਧਨ ਦੀ ਬਹੁਤ ਵਧੀਆ ਢੰਗ ਨਾਲ ਦੇਖਭਾਲ ਅਤੇ ਸਾਂਭ-ਸੰਭਾਲ ਕਰ ਰਹੀਆਂ ਹਨ ਜੋ ਸੜਕਾਂ ‘ਤੇ ਮਨੁੱਖੀ ਜਾਨਾਂ ਲਈ ਗੰਭੀਰ ਖਤਰਾ ਬਣ ਸਕਦੇ ਸਨ।”ਮੁੱਖ ਮੰਤਰੀ ਨੇ ਦੁਹਰਾਇਆ, “ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਲੋੜਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਲੋਕ ਪੱਖੀ ਫੈਸਲੇ ਲੈਣ ਲਈ ਵਚਨਬੱਧ ਹੈ। ਗਊਸ਼ਾਲਾਵਾਂ ਦੇ ਕੁਸ਼ਲ ਪ੍ਰਬੰਧਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇਹਨਾਂ ਨੂੰ ਆਧੁਨਿਕ ਲੀਹਾਂ ‘ਤੇ ਢਾਲਣ ਦੀ ਵੀ ਲੋੜ ਹੈ। ਸੂਬਾ ਸਰਕਾਰ ਇਸ ਕਾਰਜ ਲਈ ਹਰ ਸੰਭਵ ਸਹਿਯੋਗ ਅਤੇ ਮਦਦ ਦੇਵੇਗੀ।”ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਬਿਜਲੀ ਅਤੇ ਸਕੱਤਰ ਪਸ਼ੂ ਪਾਲਣ ਵੀ ਹਾਜ਼ਰ ਸਨ।Read More
- Advertisement -
Recent Posts
Most Popular
ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼… |
ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਲਏ ਗਏ ਕਈ ਵੱਡੇ ਫੈਸਲੇ, ਜਾਣੋ ਵਿਸਥਾਰ ਨਾਲ...ਇੱਕ ਹੋਰ...
ਜੇ ਮੈਨੂੰ ਚੋਣ ਲੜਾਉਣੀ ਹੈ ਤਾਂ CM ਖਿਲਾਫ਼ ਲੜਾਓ’…ਰਾਜਾ ਵੜਿੰਗ ਦਾ ਵੱਡਾ ਬਿਆਨ |
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਮੈਨੂੰ ਚੋਣ ਲੜਾਉਣੀ ਹੈ ਤਾਂ...
ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ...
ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ। ਪੰਜਾਬ ਵਿਧਾਨ ਸਭਾ ਨੇ ਅੱਜ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ...
ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1% ਤੋਂ ਘੱਟ ਕੇ 17% ਹੋਈ: ਅਮਨ ਅਰੋੜਾ...
ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ...
Punjab: ਸਬ ਇੰਸਪੈਕਟਰ ਨੇ 20 ਹਜ਼ਾਰ ਮਹੀਨਾ ਨਾ ਦੇਣ ‘ਤੇ ਹੋਟਲ ਮਾਲਿਕ ਮਹਿਲਾ ਦੇ...
ਮੋਹਾਲੀ ਵਿੱਚ ਸਬ ਇੰਸਪੈਕਟਰ ਨੇ ਹੋਟਲ ਮਾਲਕਣ ਨੂੰ ਕੁੱਟਿਆ: ਵਰਦੀ ਵਿੱਚ ਦਾਖਲ ਹੋਇਆ; ਉਸਨੇ ਦੋਸ਼ ਲਗਾਇਆ ਕਿ ਉਹ ਮੰਥਲੀ ਦੀ ਮੰਗ ਕਰ ਰਿਹਾ ਸੀ;...















