Weather Change in Punjab: ਜਲੰਧਰ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਵੀ ਸਾਹਮਣੇ ਆ ਰਹੀ ਹੈ। ਦੂਜੇ ਪਾਸੇ, ਮੌਸਮ ਵਿਭਾਗ ਨੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਖਾਸ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੇ ਅਨੁਸਾਰ ਆਉਣ ਵਾਲੇ ਕੁਝ ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜ ਪੈਣ ‘ਤੇ ਹੀ ਘਰਾਂ ਤੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।ਜਲੰਧਰ ਵਿੱਚ ਸਵੇਰ ਤੋਂ ਭਾਰੀ ਮੀਂਹ ਜਲੰਧਰ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਵੀ ਸਾਹਮਣੇ ਆ ਰਹੀ ਹੈ। ਦੂਜੇ ਪਾਸੇ, ਮੌਸਮ ਵਿਭਾਗ ਨੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਖਾਸ ਚੇਤਾਵਨੀ ਜਾਰੀ ਕੀਤੀ ਹੈ।ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਸ਼ਾਮਲ ਹਨ।ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦਾ ਅਲਰਟਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਸੰਗਰੂਰ ਅਤੇ ਐਸਏਐਸ ਨਗਰ (ਮੋਹਾਲੀ) ਸਮੇਤ ਕਈ ਉੱਤਰ-ਪੂਰਬੀ ਜ਼ਿਲ੍ਹਿਆਂ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਰੁੱਖਾਂ, ਬਿਜਲੀ ਦੇ ਖੰਭਿਆਂ ਅਤੇ ਕਮਜ਼ੋਰ ਢਾਂਚਿਆਂ ਦੇ ਹੇਠਾਂ ਖੜ੍ਹੇ ਹੋਣ ਤੋਂ ਬਚਣ ਦੀ ਅਪੀਲ ਕੀਤੀ ਹੈ।Read More
- Advertisement -
Recent Posts
Most Popular
Punjab: ਨਸ਼ੇ ਦੀ ਓਵਰਡੋਜ਼ ਨਾਲ 28 ਸਾਲਾ ਨੌਜਵਾਨ ਦੀ ਮੌਤ |
ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਵਿੱਚ ਇੱਕ 28 ਸਾਲਾ ਵਿਅਕਤੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸਦੇ ਪਰਿਵਾਰਕ ਮੈਂਬਰਾਂ...
arvind-kejriwal-reacts-to-pm-modi-and-sukhbir-badal-meeting |
PM ਮੋਦੀ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਇੱਕ ਅਜਿਹੀ ਪੋਸਟ ਕੀਤੀ, ਜਿਸ ਨੇ ਸਿਆਸੀ ਚਰਚਾ ਨੂੰ ਹੋਰ ਤੇਜ਼ ਕਰ...
‘ਕੈਨੇਡਾ ‘ਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ...
Tਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ...
ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਬਣੇ ਮਹਿਲਾਵਾਂ ਲਈ ਆਸ ਦੀ ਕਿਰਨ, 2 ਸਾਲਾਂ...
ਡੀਜੀਪੀ ਨੇ ਦੱਸਿਆ ਕਿ ਮੋਹਾਲੀ ਵਿੱਚ ਇੱਕ ਮਹਿਲਾ ਆਪਣੇ ਪਤੀ ਵੱਲੋਂ ਸਰੀਰਕ ਤਸ਼ੱਦਦ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਸਾਂਝ ਰਾਹਤ ਕੇਂਦਰ...
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 198ਵੇਂ ਦਿਨ 633 ਟਿਕਾਣਿਆਂ ‘ਤੇ ਛਾਪੇ, 420 ਵਿਅਕਤੀ ਗ੍ਰਿਫ਼ਤਾਰ...
20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ "ਗੈਂਗਸਟਰਾਂ 'ਤੇ ਵਾਰ" ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਐਂਟੀ-ਗੈਂਗਸਟਰ...















