rajpura truck accident after stray animal comes on road residents demand action!

0
4
rajpura truck accident after stray animal comes on road residents demand action | ਪਟਿਆਲਾ ਖ਼ਬਰਾਂ (Patiala News)

ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਇੱਕ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਖੁਸ਼ਕਿਸਮਤੀ ਨਾਲ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਟਨਾ ਤੋਂ ਬਾਅਦ ਲੋਕਾਂ ਨੇ ਪ੍ਰਸ਼ਾਸਨ ਤੋਂ ਅਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਭੇਜਣ ਦੀ ਮੰਗ ਤੇਜ਼ ਕਰ ਦਿੱਤੀ ਹੈ। ਰਾਜਪੁਰਾ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਇੱਕ ਵਾਰ ਫਿਰ ਗੰਭੀਰ ਰੂਪ ਵਿੱਚ ਸਾਹਮਣੇ ਆਈ ਹੈ। ਦੇਰ ਰਾਤ ਟਾਲੀ ਵਾਲਾ ਚੌਂਕ ਨੇੜੇ ਇੱਕ ਟਰੱਕ ਅਚਾਨਕ ਸੜਕ ‘ਤੇ ਆਏ ਅਵਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੇਕਾਬੂ ਹੋ ਗਿਆ ਅਤੇ ਫੁੱਟਪਾਥ ਦੀਆਂ ਲੋਹੇ ਦੀਆਂ ਗ੍ਰਿਲਾਂ ਨਾਲ ਜਾ ਟਕਰਾਇਆ। ਹਾਦਸੇ ਵਿੱਚ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ।Read More

Rozana Times

LEAVE A REPLY

Please enter your comment!
Please enter your name here