ਪੰਜਾਬ ਵਿਧਾਨਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਅੱਜ ਵਿਧਾਨਸਭਾ ਵਿੱਚ 8 ਬਿੱਲ ਪੇਸ਼ ਕੀਤੇ ਜਾਣਗੇ, ਜਿਨ੍ਹਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਨਾਲ ਸਬੰਧਤ ਬਿੱਲ, ਨਿੱਜੀ ਸਕੂਲਾਂ ਦੀ ਫੀਸ ਕੈਪਿੰਗ ਬਿੱਲ ਅਤੇ ਤਿੰਨ ਡਿਜੀਟਲ ਯੂਨੀਵਰਸਿਟੀਆਂ ਨਾਲ ਸਬੰਧਤ ਬਿੱਲ ਸ਼ਾਮਲ ਹਨ। ਇਸ ਤੋਂ ਇਲਾਵਾ GST ਸੋਧ ਬਿੱਲ ਅਤੇ ਸਾਂਝਾ ਬੁਨਿਆਦੀ ਢਾਂਚਾ (ਸੋਧ) ਬਿੱਲ ਵੀ ਸਦਨ ਵਿੱਚ ਪੇਸ਼ ਕੀਤਾ ਜਾਵੇਗਾ।







