ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਦੋ ਹੋਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਪਾਰਟੀ ਵੱਲੋਂ ਅੱਜ ਸ਼ਾਮ 4 ਵਜੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿੱਥੇ ਨਵੇਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਇੰਦਰਾ ਗਾਂਧੀ ਕਤਲਕਾਂਡ ਦੇ ਦੋਸ਼ੀ ਭਾਈ ਕੇਹਰ ਸਿੰਘ ਦੇ ਬੇਟੇ ਸਤਵੰਤ ਸਿੰਘ ਨੂੰ ਬੱਸੀ ਪਠਾਣਾਂ ਤੋਂ ਟਿਕਟ ਦਿੱਤੀ ਸੀ। ਹੁਣ ਦੋ ਹੋਰ ਸੀਟਾਂ ਲਈ ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ।















