ਸ਼ੁਧੀਕਰਨ ‘ਤੇ ਭੜਕੇ ਬਾਜਵਾ, ‘ਖੜਗੇ ਸਾਬ੍ਹ ਤੋਂ ਮੁਆਫ਼ੀ ਮੰਗੇ ਭਾਜਪਾ ਲੀਡਰਸ਼ਿਪ’|

0
2
Screenshot

ਹਲਦਵਾਨੀ ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਭਾਸ਼ਣ ਤੋਂ ਬਾਅਦ ਹੋਏ ਕਥਿਤ ‘ਸ਼ੁੱਧੀਕਰਨ’ ਨੂੰ ਲੈ ਕੇ ਸਿਆਸੀ ਵਿਵਾਦ ਵਧਦਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਘਟਨਾ ਨੂੰ ਬੇਹੱਦ ਗਲਤ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਭਾਜਪਾ ਨੂੰ ਇਸ ਮਾਮਲੇ ਦਾ ਨੋਟਿਸ ਲੈ ਕੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਅਜਿਹੇ ਲੋਕਾਂ ਨੂੰ ਤੁਰੰਤ ਪਾਰਟੀ ਤੋਂ ਬਾਹਰ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਟੌਪ ਲੀਡਰਸ਼ਿਪ ਨੂੰ ਖੜਗੇ ਸਾਹਿਬ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਬਾਜਵਾ ਨੇ ਅਜਿਹੀ ਮਾਨਸਿਕਤਾ ਨੂੰ ਭਾਰਤ ਦੇ ਵਿਕਾਸ ਵਿੱਚ ਰੁਕਾਵਟ ਦੱਸਿਆ।

Rozana Times

LEAVE A REPLY

Please enter your comment!
Please enter your name here