ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਨਾ ਕਦੇ ਡਰੇ ਹਨ ਅਤੇ ਨਾ ਹੀ ਕਦੇ ਡਰਨਗੇ। ਉਨ੍ਹਾਂ ਕਿਹਾ ਕਿ ਸਿਰ ‘ਤੇ ਗੁਰੂ ਸਾਹਿਬ ਦਾ ਹੱਥ ਹੈ ਅਤੇ ਸੱਚੇ ਪਾਤਸ਼ਾਹ ਨੇ ਉਨ੍ਹਾਂ ਨੂੰ ਬਚਾਇਆ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ‘ਤੇ ਪਹਿਲਾਂ ਵੀ ਹਮਲਾ ਹੋਇਆ ਸੀ ਅਤੇ ਦੋਵੇਂ ਵਾਰ ਧਾਰਮਿਕ ਸਥਾਨਾਂ ‘ਤੇ ਹਮਲਾ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਉਨ੍ਹਾਂ ਲਈ ਸਭ ਤੋਂ ਪਹਿਲਾਂ ਹੈ ਅਤੇ ਅਕਾਲੀ ਦਲ ਹਰ ਕੁਰਬਾਨੀ ਦੇਣ ਲਈ ਤਿਆਰ ਹੈ। ਇਸ ਦੌਰਾਨ ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਅਤੇ ਉਹ ਪਰਿਵਾਰ ਸਮੇਤ ਨਾਂਦੇੜ ਤੋਂ ਰਵਾਨਾ ਹੋ ਗਏ ਹਨ।















