Punjabbottem- ਹਰਸਿਮਰਤ ਬਾਦਲ ਦਾ ਅੰਮ੍ਰਿਤਪਾਲ ‘ਤੇ ਨਿਸ਼ਾਨਾਹਰਸਿਮਰਤ ਕੌਰ ਬਾਦਲ ਨੇ ਬਿਨਾਂ ਕਿਸੇ ਦਾ ਨਾਮ ਲਏ ਧਰਮ ਅਤੇ ਪੰਥਕ ਮੁੱਦਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਬਾਣੇ ਦੀ ਆੜ ਵਿੱਚ ਕੁਝ ਲੋਕ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਰਸਿਮਰਤ ਕੌਰ ਨੇ ਦੋਸ਼ ਲਗਾਇਆ ਕਿ ਧਰਮ ਦੇ ਨਾਮ ‘ਤੇ ਨਵੇਂ-ਨਵੇਂ ਚਿਹਰੇ ਸਾਹਮਣੇ ਆ ਰਹੇ ਹਨ ਅਤੇ ਇਹ ਸਭ ਏਜੰਸੀਆਂ ਦੀ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਧਰਮ ਦੇ ਨਾਮ ‘ਤੇ ਨਫ਼ਰਤ ਅਤੇ ਵੰਡ ਪੈਦਾ ਕਰਨ ਵਾਲੀ ਸਿਆਸਤ ਨਹੀਂ ਚਾਹੀਦੀ।















