FIR on Mann | ਸਿਮਰਨਜੀਤ ਮਾਨ ਖਿਲਾਫ਼ FIR, ਲੱਖਾ ਸਿਧਾਣਾ, ਭਾਨਾ ਸਿੱਧੂ ‘ਤੇ ਵੀ ਪਰਚਾ | Qaumi Insaaf Morcha |

0
2
News18 Punjab

15 ਅਗਸਤ ਨੂੰ ਚੰਡੀਗੜ੍ਹ ਵਿੱਚ ਹੋਏ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਚੰਡੀਗੜ੍ਹ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਖਿਲਾਫ਼ FIR ਦਰਜ ਕੀਤੀ ਹੈ। ਮਾਨ ਦੇ ਬੇਟੇ ਈਮਾਨ ਸਿੰਘ ਸਮੇਤ ਕੁੱਲ 17 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਜਗਤਾਰ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ, ਲੱਖਾ ਸਿਧਾਣਾ, ਭਾਨਾ ਸਿੱਧੂ, ਨਵਦੀਪ ਜਲਬੇੜਾ, ਅਮਿਤੋਜ ਮਾਨ ਅਤੇ ਸੁਰਜੀਤ ਫੂਲ ਸਮੇਤ ਕਈ ਹੋਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ। 15 ਅਗਸਤ ਦੇ ਪ੍ਰਦਰਸ਼ਨ ਦੌਰਾਨ ਗਵਰਨਰ ਹਾਊਸ ਦੇ ਘਿਰਾਓ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਹੀ ਰੋਕ ਦਿੱਤਾ ਸੀ। ਪੁਲਿਸ ਨੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਸਮੇਤ ਵੱਖ-ਵੱਖ ਇਲਜ਼ਾਮਾਂ ਤਹਿਤ 4 FIR ਦਰਜ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਕਥਿਤ ਤੌਰ ‘ਤੇ ਭੇਸ ਬਦਲ ਕੇ, ਮਰੀਜ਼ ਬਣ ਕੇ ਪੱਟੀਆਂ ਬੰਨ੍ਹ ਕੇ ਐਂਬੂਲੈਂਸ ਰਾਹੀਂ ਪਹੁੰਚੇ ਸਨ।

Rozana Times

LEAVE A REPLY

Please enter your comment!
Please enter your name here