Charanjit Channi on Mining | ਚੰਨੀ ਦੀ ਮਾਈਨਿੰਗ ਵਾਲੀ ਵੀਡੀਓ ਦਾ ਸੱਚ ਕੀ? AAP ਨੇ ਕਿਸ ਨੂੰ ਕਿਹਾ ਬਿੱਲੀ? |

0
2
Screenshot

ਮਾਈਨਿੰਗ ਨੂੰ ਲੈ ਕੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਡੀਓ ਸਾਂਝੀ ਕਰਦਿਆਂ ਪੰਜਾਬ ਸਰਕਾਰ ‘ਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ। ਚੰਨੀ ਨੇ ਦਾਅਵਾ ਕੀਤਾ ਕਿ ਬਰਸਾਤ ਦੇ ਮੌਸਮ ਵਿੱਚ ਵੀ ਪੰਜਾਬ ‘ਚ ਧੜੱਲੇ ਨਾਲ ਮਾਈਨਿੰਗ ਚੱਲ ਰਹੀ ਹੈ ਅਤੇ ਸੜਕਾਂ ‘ਤੇ ਦੌੜ ਰਹੇ ਓਵਰਲੋਡ ਟਰੱਕ ਪ੍ਰਸ਼ਾਸਨਿਕ ਨਾਕਾਮੀ ਦਾ ਸਬੂਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਲੁੱਟ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉੱਧਰ AAP ਨੇ ਚੰਨੀ ਦੇ ਇਲਜ਼ਾਮਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਪੂਰੀ ਤਰ੍ਹਾਂ ਬੰਦ ਹੈ। AAP ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੂੰ ਆਪਣਾ ਪੁਰਾਣਾ ਦੌਰ ਯਾਦ ਆ ਰਿਹਾ ਹੈ।

Rozana Times

LEAVE A REPLY

Please enter your comment!
Please enter your name here