ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ ਨੇ ਪੰਜਾਬ ਬੰਦ ਨੂੰ ਲੈ ਕੇ ਨਾਲ ਖਾਸ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ ਅਤੇ ਆਪਣੀ ਆਵਾਜ਼ ਉਠਾਉਣ ਲਈ ਬੰਦ ਜ਼ਰੂਰੀ ਹੈ। ਗੁਰਚਰਨ ਸਿੰਘ ਨੇ ਕਿਹਾ ਕਿ ਸਾਰੀਆਂ ਜਥੇਬੰਦੀਆਂ ਅਨੁਸ਼ਾਸਨ ਵਿੱਚ ਰਹਿਣਗੀਆਂ ਅਤੇ ਉਹ ਨਹੀਂ ਚਾਹੁੰਦੇ ਕਿ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਬੰਦ ਦਾ ਪੂਰਾ ਅਸਰ ਦੇਖਣ ਨੂੰ ਮਿਲ ਰਿਹਾ ਹੈ।















