ਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਚਲਾਈ ਗਈ: ਬਲਤੇਜ ਪੰਨੂ |

0
2
ਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਚਲਾਈ ਗਈ: ਬਲਤੇਜ ਪੰਨੂ | ਪੰਜਾਬ ਖ਼ਬਰਾਂ

ਇੱਕ ਵੀਡੀਓ ਸੰਦੇਸ਼ ਵਿੱਚ ਬਲਤੇਜ ਪੰਨੂ ਨੇ ਕਿਹਾ ਕਿ ਇਹ ਗੱਲ ਧਿਆਨ ਦੇਣ ਵਾਲੀ ਹੈ ਕਿ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਇਸ ਸਮੇਂ ਗਠਜੋੜ ਦੀ ਬਹਿਸ ਵਿੱਚ ਸਭ ਤੋਂ ਅੱਗੇ ਨਜ਼ਰ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਲੱਗਦਾ ਹੈ ਜਿਵੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੀ ਸਿਆਸਤ ਤੋਂ ਪਿੱਛੇ ਹਟਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਅਕਾਲੀ ਦਲ ਦੀ ਕਮਾਨ ਹਰਸਿਮਰਤ ਬਾਦਲ ਤੇ ਮਜੀਠੀਆ ਨੂੰ ਦੇਣ ਦੀ ਤਿਆਰੀ ਹੈ। ਪੰਨੂ ਨੇ ਕਿਹਾ ਕਿ ਬਾਦਲ ਪਰਿਵਾਰ ਪੰਜਾਬ ਦੇ ਲੋਕਾਂ ਵੱਲੋਂ ਸਾਲਾਂ ਤੋਂ ਪੁੱਛੇ ਜਾ ਰਹੇ ਸਵਾਲਾਂ ਤੋਂ ਬਚ ਨਹੀਂ ਸਕਦਾ।ਅਕਾਲੀ-ਭਾਜਪਾ ਗਠਜੋੜ ਦੀ ਚਰਚਾ ਸੁਖਬੀਰ ਬਾਦਲ ਨੂੰ ਸਿਆਸੀ ਰਾਹ ਦੇਣ ਲਈ ਚਲਾਈ ਗਈ: ਬਲਤੇਜ ਪੰਨੂਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਕਾਲੀ ਦਲ (ਬਾਦਲ) ਅਤੇ ਭਾਜਪਾ ਵਿਚਾਲੇ ਸੰਭਾਵੀ ਗਠਜੋੜ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਲੈ ਕੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ ਗਠਜੋੜ ਨੂੰ ਲੈ ਕੇ ਜਾਣਬੁੱਝ ਕੇ ਮਾਹੌਲ ਬਣਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਦੀ ਰਾਇ ਨੂੰ ਪ੍ਰਭਾਵਿਤ ਕੀਤਾ ਜਾ ਸਕੇ ਅਤੇ ਖਾਸ ਤੌਰ ‘ਤੇ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਰਾਹ ਮਿਲ ਸਕੇ।Read More

Rozana Times

LEAVE A REPLY

Please enter your comment!
Please enter your name here