ਰਾਹੁਲ ਗਾਂਧੀ ਨੂੰ ਮਿਲਣ ਤੋਂ ਬਾਅਦ ਭੂਪੇਸ਼ ਬਘੇਲ ਨੇ ਪੰਜਾਬ ਯਾਤਰਾ ਨੂੰ ਲੈ ਕੇ ਵੱਡੀ ਜਾਣਕਾਰੀ ਦਿੱਤੀ ਹੈ। ਦੋਹਾਂ ਆਗੂਆਂ ਵਿਚਾਲੇ ਰਾਹੁਲ ਗਾਂਧੀ ਦੀ ਪੰਜਾਬ ਯਾਤਰਾ ਨੂੰ ਲੈ ਕੇ ਗੱਲਬਾਤ ਹੋਈ। ਭੂਪੇਸ਼ ਬਘੇਲ ਮੁਤਾਬਕ ਰਾਹੁਲ ਗਾਂਧੀ ਜਲਦ ਹੀ ਪੰਜਾਬ ਵਿੱਚ ਬੱਸ ਯਾਤਰਾ ਕਰਨਗੇ ਅਤੇ ਇਹ ਯਾਤਰਾ ਅਗਲੇ ਹਫ਼ਤੇ ਸ਼ੁਰੂ ਹੋ ਸਕਦੀ ਹੈ। ਯਾਤਰਾ ਦੌਰਾਨ ਪੰਜਾਬ ਦੀ ਸਿਆਸਤ ਅਤੇ ਕਾਂਗਰਸ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਚਰਚਾ ਤੇਜ਼ ਹੋਣ ਦੀ ਸੰਭਾਵਨਾ ਹੈ।















