ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ |

0
2
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ
 ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਜਲੀ ਵਿਭਾਗ ਸਮੇਤ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਕੈਬਨਿਟ ਸਬ-ਕਮੇਟੀ ਦੀਆਂ ਮੀਟਿੰਗਾਂ ਦੀ ਕੀਤੀ ਪ੍ਰਧਾਨਗੀਚੰਡੀਗੜ੍ਹ :-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ ਤੋਂ ਵੱਧ ਚਾਰ ਸੈਸ਼ਨਾਂ ਤੱਕ) ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੀਆਂ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ।Read More

Rozana Times

LEAVE A REPLY

Please enter your comment!
Please enter your name here