ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਚੰਨੀ ਦੇ ਹੱਕ ਵਿੱਚ ਵੱਡਾ ਬਿਆਨ ਦਿੱਤਾ ਹੈ। ਰਮਨਜੀਤ ਸਿੱਕੀ ਨੇ ਕਿਹਾ ਕਿ “ਚੰਨੀ ਕਾਂਗਰਸ ਵਿੱਚ ਹਨ ਤਾਂ ਅਸੀਂ ਕਾਂਗਰਸ ਵਿੱਚ ਹਾਂ, ਚੰਨੀ ਜਿੱਥੇ ਜਾਣਗੇ ਅਸੀਂ ਨਾਲ ਜਾਵਾਂਗੇ।” ਉਨ੍ਹਾਂ ਕਿਹਾ ਕਿ ਜੇਕਰ ਚੰਨੀ ਚੋਣ ਲੜਨਗੇ ਤਾਂ ਉਹ ਵੀ ਉਨ੍ਹਾਂ ਦੇ ਨਾਲ ਚੋਣ ਮੈਦਾਨ ਵਿੱਚ ਉਤਰਣਗੇ। ਰਮਨਜੀਤ ਸਿੱਕੀ, ਜੋ ਖਡੂਰ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਹਨ ਅਤੇ ਰਾਣਾ ਗੁਰਜੀਤ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ, ਦੇ ਇਸ ਬਿਆਨ ਤੋਂ ਬਾਅਦ ਚੰਨੀ ਦੇ ਭਵਿੱਖੀ ਸਿਆਸੀ ਫੈਸਲੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਸਵਾਲ ਉੱਠ ਰਹੇ ਹਨ ਕਿ ਕੀ ਚੰਨੀ 2027 ਦੀਆਂ ਚੋਣਾਂ ਤੋਂ ਪਹਿਲਾਂ ਕੋਈ ਵੱਡਾ ਫੈਸਲਾ ਲੈ ਸਕਦੇ ਹਨ?















