ਜਿਨ੍ਹਾਂ ਮਾਵਾਂ-ਭੈਣਾਂ ਨੂੰ ‘ਸਨਮਾਨ ਰਾਸ਼ੀ’ ਨਹੀਂ ਮਿਲੀ, ਉਹ ਫਾਰਮ ਭਰਨ, ਉਨ੍ਹਾਂ ਨੂੰ ਵੀ ਜੁਲਾਈ ਤੋਂ ਰਾਸ਼ੀ ਮਿਲੇਗੀ: CM ਮਾਨ |

0
2
Cahndigarh Farmers Protest

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਹਿਲੀ ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਹਰ ਔਰਤ 1,000 ਰੁਪਏ ਪ੍ਰਤੀ ਮਹੀਨਾ ਦੀ ਹੱਕਦਾਰ ਹੈ, ਜਦੋਂ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ 1,500 ਰੁਪਏ ਪ੍ਰਤੀ ਮਹੀਨਾ ਦੀਆਂ ਹੱਕਦਾਰ ਹਨ।” ਜਿਨ੍ਹਾਂ ਮਾਵਾਂ-ਭੈਣਾਂ ਨੂੰ ‘ਸਨਮਾਨ ਰਾਸ਼ੀ’ ਨਹੀਂ ਮਿਲੀ, ਉਹ ਫਾਰਮ ਭਰਨ, ਉਨ੍ਹਾਂ ਨੂੰ ਵੀ ਜੁਲਾਈ ਤੋਂ ਰਾਸ਼ੀ ਮਿਲੇਗੀ: CM ਮਾਨਸਾਰੇ ਪ੍ਰਾਈਵੇਟ ਸਕੂਲਾਂ ਦਾ ਫੌਰੈਂਸਿਕ ਆਡਿਟ ਕਰਵਾ ਕੇ ਵੱਧ ਵਸੂਲੀ ਗਈ ਫੀਸ ਮਾਪਿਆਂ ਨੂੰ ਵਾਪਸ ਕਰਾਵਾਂਗੇ-ਭਗਵੰਤ ਸਿੰਘ ਮਾਨਰਾਜਪੁਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਭਲਾਈ ਅਤੇ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਈ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਮੋੜਨ ਲਈ ਵਚਨਬੱਧ ਹੈ। ਉਨ੍ਹਾਂ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਵਿਰੋਧੀ ਧਿਰਾਂ ਦਾ ਕੋਈ ਵੀ ਦਬਾਅ ਸਰਕਾਰ ਦੇ ਲੋਕ-ਪੱਖੀ ਏਜੰਡੇ ਨੂੰ ਪਟੜੀ ਤੋਂ ਨਹੀਂ ਲਾਹ ਸਕਦਾ। ਰਾਜਪੁਰਾ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਘਰ ਨੂੰ ਰੋਜ਼ਗਾਰ, ਹਰ ਬਜ਼ੁਰਗ ਨੂੰ ਇਲਾਜ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਸਾਡੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ, ਜਿਨ੍ਹਾਂ ਔਰਤਾਂ ਨੂੰ ਅਜੇ ਤੱਕ ਸਨਮਾਨ ਰਾਸ਼ੀ ਨਹੀਂ ਮਿਲੀ, ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੀ ਜੁਲਾਈ ਤੋਂ ਰਾਸ਼ੀ ਮਿਲੇਗੀ।Read More

Rozana Times

LEAVE A REPLY

Please enter your comment!
Please enter your name here