ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 OBC ਵਿਦਿਆਰਥੀਆਂ ਨੂੰ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ |

0
2
Today Punjabi News

 ਵਜ਼ੀਫ਼ਾ ਸਹਾਇਤਾ ਨਾਲ ਓ.ਬੀ.ਸੀ. ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲ ਰਹੀ ਹੈ ਨਵੀਂ ਉਡਾਣ, ਪੜ੍ਹਾਈ ਜਾਰੀ ਰੱਖਣ ਲਈ ਬਣ ਰਿਹਾ ਹੈ ਮਜ਼ਬੂਤ ਆਧਾਰCM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਬਰਾਬਰ ਦੇ ਵਿੱਦਿਅਕ ਮੌਕੇ ਪ੍ਰਦਾਨ ਕਰਨ ਅਤੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਵਚਨਬੱਧਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ ਕਿ ਕੋਈ ਵੀ ਹੋਣਹਾਰ ਬੱਚਾ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਇਸੇ ਮੰਤਵ ਨਾਲ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੇ ਵਿਦਿਆਰਥੀਆਂ ਨੂੰ ਵਿੱਦਿਅਕ ਤੌਰ ‘ਤੇ ਮਜ਼ਬੂਤ ਕਰਨ ਲਈ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।Read More

Rozana Times

LEAVE A REPLY

Please enter your comment!
Please enter your name here