ਪੰਜਾਬ ਦੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੱਲੋਂ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਦਾਇਰ ਕੀਤੀ ਗਈ ਹੈ। ਇਸ ਵਿੱਚ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਤਹਿਤ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਕਾਇਆ DA ਅਤੇ DR ਦੀ ਅਦਾਇਗੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਸਰਕਾਰ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇੰਨੀ ਵੱਡੀ ਰਕਮ ਨੂੰ ਸਿਰਫ਼ 14 ਦਿਨਾਂ ਦੇ ਅੰਦਰ ਜਾਰੀ ਕਰਨਾ ਨਾ ਸਿਰਫ਼ ਮੁਸ਼ਕਲ ਹੈ, ਬਲਕਿ ਸੰਵਿਧਾਨਕ ਪ੍ਰਕਿਰਿਆ ਦੇ ਮੱਦੇਨਜ਼ਰ ਅਸੰਭਵ ਵੀ ਹੈ।ਪੰਜਾਬ ਸਰਕਾਰ ਨੇ DA ਬਕਾਏ ਮਾਮਲੇ ‘ਚ ਸੁਪਰੀਮ ਕੋਰਟ ਦਾ ਕੀਤਾ ਰੁਖ਼, 14,191 ਕਰੋੜ ਦੀ ਅਦਾਇਗੀ ‘ਤੇ ਦਿੱਤੀ ਇਹ ਦਲੀਲPunjab DA Arrears News: ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੇ ਬਕਾਏ ਦੀ ਅਦਾਇਗੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਕਰੀਬ 14,191 ਕਰੋੜ ਰੁਪਏ ਦੇ DA ਬਕਾਏ ਦੋ ਹਫ਼ਤਿਆਂ ਵਿੱਚ ਅਦਾ ਕਰਨਾ ਸੰਵਿਧਾਨਕ ਤੌਰ ’ਤੇ ਸੰਭਵ ਨਹੀਂ ਹੈ।Read More







