ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ |

0
2
144 ਕਿਲੋਮੀਟਰ ਦੀ ਰਫ਼ਤਾਰ ਨਾਲ ਆਈ ਤਬਾਹੀ, ਪੂਰੇ ਸ਼ਹਿਰ ਵਿੱਚ ਛਾਇਆ ਹਨੇਰਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਸ. ਮੋਹਨਜੀਤ ਸਿੰਘ ਦਾ ਹਾਲ ਜਾਣਿਆ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਵੀ ਦਿੱਤੀ ਪ੍ਰਵਾਨਗੀਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਗੁਰਸਿੱਖ ਨੌਜੁਆਨ ਸ. ਮੋਹਨਜੀਤ ਸਿੰਘ ਸ਼ੇਰੋਂ ਨੂੰ ਮਿਲ ਕੇ ਉਸ ਦੀ ਸਿਹਤ ਦਾ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਸੰਗਰੂਰ ਵਿਖੇ ਸ. ਮੋਹਨਜੀਤ ਸਿੰਘ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨਾ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸਿੱਖ ’ਤੇ ਜ਼ੁਲਮ ਹੁੰਦਾ ਹੈ, ਤਾਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਨਾਲ ਖੜ੍ਹਨਾ ਆਪਣਾ ਫ਼ਰਜ਼ ਸਮਝਦੀ ਹੈ।Read More

Rozana Times

LEAVE A REPLY

Please enter your comment!
Please enter your name here