ਅੰਮ੍ਰਿਤਸਰ ਵਿੱਚ SC ਭਾਈਚਾਰੇ ਵੱਲੋਂ ਡਾ. ਅੰਬੇਦਕਰ ਦੇ ਬੁੱਤ ਦੇ ਅਪਮਾਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਭੰਡਾਰੀ ਪੁਲ ਜਾਮ ਕਰ ਦਿੱਤਾ, ਜਿਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਪ੍ਰਦਰਸ਼ਨ ਦੁਪਹਿਰ 1 ਵਜੇ ਤੱਕ ਜਾਰੀ ਰਿਹਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਰੋਸ ਵਜੋਂ ਜਲੰਧਰ ਅਤੇ ਹੁਸ਼ਿਆਰਪੁਰ ਬੰਦ ਕੀਤਾ ਗਿਆ ਸੀ, ਜਦਕਿ ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਵਿੱਚ ਵੀ ਬੰਦ ਦੀ ਕਾਲ ਦਿੱਤੀ ਗਈ ਸੀ।















