ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ

0
10
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ


ਸੰਗਰੂਰ, 07 ਮਾਰਚ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਬੱਤ ਦੇ ਭਲੇ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਨਤਮਸਤਕ ਹੋਣ ਉਪਰੰਤ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀ ਕਿਰਪਾ ਸਦਕਾ ਸੂਬੇ ਦਾ ਕੋਈ ਵੀ ਅਜਿਹਾ ਘਰ ਨਹੀਂ, ਜਿਸ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਨਾ ਮਿਲਿਆ ਹੋਵੇ। ਪੰਜਾਬ ਸਰਕਾਰ ਨੇ ਆਪਣੇ ਪਿਛਲੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਨੂੰ ਤਕੜੇ ਕੀਤਾ ਹੈ।ਪਿਛਲੇ ਚਾਰ ਸਾਲ ਸੂਬੇ ਦੇ ਇਤਿਹਾਸ ਲਈ ਮਿਸਾਲ ਹਨ।
ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤਕ ਜਿੰਨੇ ਵੀ ਫੈਸਲੇ ਲਏ ਹਨ, ਉਹ ਲੋਕ ਹਿਤ ਨੂੰ ਧਿਆਨ ਵਿੱਚ ਰੱਖ ਕੇ ਲਾਏ ਹਨ ਤੇ ਅੱਗੇ ਵੀ ਲੋਕ ਹਿਤ ਨੂੰ ਧਿਆਨ ਵਿੱਚ ਰੱਖ ਕੇ ਹੀ ਫੈਸਲੇ ਲਏ ਜਾਣਗੇ।
ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ, 10 ਲੱਖ ਵਾਲੀ “ਮੁੱਖ ਮੰਤਰੀ ਸਿਹਤ ਯੋਜਨਾ”, ਖੇਤਾਂ ਲਈ ਨਿਰਵਿਘਨ ਬਿਜਲੀ, ਨਹਿਰੀ ਪਾਣੀ, ਨੌਜਵਾਨਾਂ ਨੂੰ ਨੌਕਰੀਆਂ, ਭ੍ਰਿਸ਼ਟਾਚਾਰ ਮੁਕਤ ਸਰਕਾਰੀ ਸੇਵਾਵਾਂ ਪੰਜਾਬੀਆਂ ਨੂੰ ਦਿੱਤੀਆਂ ਹਨ।
ਇਸ ਮੌਕੇ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਜਿੱਥੇ ਹਲਕੇ ਵਿੱਚ ਕਰਵਾਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ, ਉੱਥੇ ਸਮਾਗਮ ਵਿੱਚ ਪੁੱਜਣ ਲਈ ਸਮੁੱਚੀ ਸੰਗਤ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਘਨੌਰ, ਸ. ਗੁਰਲਾਲ ਸਿੰਘ ਘਨੌਰ ਸਮੇਤ ਆਪ ਦੇ ਵੱਖ ਵੱਖ ਅਹੁਦੇਦਾਰ, ਪਿੰਡਾਂ ਦੇ ਪੰਚ ਸਰਪੰਚ ਸੰਗਤੀ ਰੂਪ ਵਿੱਚ ਹਾਜ਼ਰ ਸਨ।



Rozana Times

LEAVE A REPLY

Please enter your comment!
Please enter your name here