ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

0
14
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ


ਫਾਜ਼ਿਲਕਾ 7 ਮਾਰਚਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਜੰਡਵਾਲਾ ਖਰਤਾ ਅਤੇ ਸਾਬੂਆਣਾ ਵਿਖੇ ਪਹੁੰਚ ਕੇ ਚੋੜੀਆਂ ਨਵੀਆਂ ਸੜਕਾਂ ਬਣਾਉਣ ਦੇ ਕੰਮਾਂ ਦੀ  ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ |
ਵਿਧਾਇਕ ਸ਼੍ਰੀ ਸਵਨਾ ਨੇ ਵੇਰਵਾ ਦਿੰਦਿਆਂ ਦੱਸਿਆ ਕਿ ਓਡੀਆਂ-ਕੇਰੀਆ ਰੋਡ ਤੋਂ ਸਾਬੂਆਣਾ ਅਤੇ ਬੰਨਵਾਲਾ ਹਨਵੰਤਾ ਤੋਂ ਜੰਡਵਾਲਾ ਖਰਤਾ ਤੋਂ ਸਾਬੂਆਣਾ ਤੋਂ ਬਾਂਡੀ ਵਾਲਾ ਤੱਕ ਸੜਕਾਂ ਨੂੰ ਚੌੜਾ ਕਰਨ ਲਈ 9.12 ਕਰੋੜ ਦੀ ਲਾਗਤ ਨਾਲ ਬਣਾਈਆਂ ਜਾਣ ਵਾਲੀਆਂ ਚੋੜੀਆਂ ਨਵੀਂਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਵਪਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਸਕੇ ਅਤੇ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ |ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਹਿੱਤ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ | ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾ ਦੀ ਸਥਾਪਨਾ ਨਾਲ ਪਿੰਡ ਵਾਸੀਆਂ ਦਾ ਆਉਣਾ ਜਾਣਾ ਸੁਖਾਲਾ ਹੋਵੇਗਾ ਤੇ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ |ਇਸ ਮੌਕੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਲਈ ਲੋੜੀਂਦੇ ਆਦੇਸ਼ ਦਿੱਤੇ |



Rozana Times

LEAVE A REPLY

Please enter your comment!
Please enter your name here