ਚੰਡੀਗੜ੍ਹ ‘ਚ ਕਾਂਗਰਸ ਦਾ ਵੱਡਾ ਪ੍ਰਦਰਸ਼ਨ , ਸਚਿਨ ਪਾਇਲਟ ਸਮੇਤ ਆਗੂ ਹਿਰਾਸਤ ਤੋਂ ਬਾਅਦ ਰਿਹਾਅ |

0
4
Hero Splendor ਸਿਰਫ਼ ₹3280 EMI 'ਤੇ ਲਿਆਓ ਘਰ! ਦੇਣੀ ਪਵੇਗੀ 20 ਹਜ਼ਾਰ ਡਾਊਨ ਪੇਮੇਂਟ

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੇ ਰੋਸ ਮਾਰਚ ਦੌਰਾਨ ਹੰਗਾਮਾ, ਪੁਲਿਸ ਨਾਲ ਝੜਪ ਅਤੇ ਵਾਟਰ ਕੈਨਨ ਦੀ ਵਰਤੋਂ। ਸਚਿਨ ਪਾਇਲਟ ਸਮੇਤ ਕਈ ਆਗੂ ਹਿਰਾਸਤ ‘ਚ ਲਏ ਗਏ।ਚੰਡੀਗੜ੍ਹ ‘ਚ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਸਚਿਨ ਪਾਇਲਟ ਸਮੇਤ ਆਗੂ ਹਿਰਾਸਤ ਤੋਂ ਬਾਅਦ ਰਿਹਾਅ! ਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ ਗਿਆ। ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਸ਼ੁਰੂ ਹੋਏ ਇਸ ਮਾਰਚ ਨੂੰ ਪੁਲਿਸ ਨੇ ਰਸਤੇ ਵਿੱਚ ਬੈਰੀਕੇਡ ਲਗਾ ਕੇ ਰੋਕ ਦਿੱਤਾ। ਇਸ ਤੋਂ ਬਾਅਦ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਕਾਰ ਤਣਾਅ ਦੀ ਸਥਿਤੀ ਬਣ ਗਈ।ਬੈਰੀਕੇਡਿੰਗ ਤੋਂ ਬਾਅਦ ਗਰਮਾਇਆ ਮਾਹੌਲਪੁਲਿਸ ਵੱਲੋਂ ਰਸਤਾ ਰੋਕੇ ਜਾਣ ਤੋਂ ਬਾਅਦ ਕੁਝ ਕਾਂਗਰਸੀ ਵਰਕਰ ਬੈਰੀਕੇਡਾਂ ‘ਤੇ ਚੜ੍ਹ ਗਏ। ਸਥਿਤੀ ਨੂੰ ਕਾਬੂ ਕਰਨ ਲਈ ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਦੌਰਾਨ ਧੱਕਾ-ਮੁੱਕੀ ਅਤੇ ਝੜਪ ਦੀ ਸਥਿਤੀ ਵੀ ਬਣੀ। ਝੜਪ ਦੌਰਾਨ ਕੁਝ ਕਾਂਗਰਸੀ ਵਰਕਰਾਂ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।ਸਚਿਨ ਪਾਇਲਟ ਸਮੇਤ ਕਈ ਆਗੂ ਹਿਰਾਸਤ ਵਿੱਚਰੋਸ ਮਾਰਚ ਦੀ ਅਗਵਾਈ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸਚਿਨ ਪਾਇਲਟ ਕਰ ਰਹੇ ਸਨ। ਪੁਲਿਸ ਨੇ ਪਾਇਲਟ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਕਰੀਬ ਇੱਕ ਘੰਟੇ ਤੱਕ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਦੁਪਹਿਰ ਲਗਭਗ 3 ਵਜੇ ਸਚਿਨ ਪਾਇਲਟ ਸਮੇਤ ਸਾਰੇ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ।ਪੰਜਾਬ ਕਾਂਗਰਸ ਨੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨਕਾਂਗਰਸ ਆਗੂਆਂ ਅਤੇ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਜ਼ਾਹਰ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਰਹੇ, ਜਦਕਿ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।Read More

Rozana Times

LEAVE A REPLY

Please enter your comment!
Please enter your name here