Punjab Budget 2026 Big announcements in Punjab government budget Punjab Budget 2026: ਬਜਟ ਵਿਚ ਪੰਜਾਬ ਸਰਕਾਰ ਦੇ ਵੱਡੇ ਐਲਾਨ… | ਪੰਜਾਬ ਖ਼ਬਰਾਂ

0
12
Punjab Budget 2026 Big announcements in Punjab government budget Punjab Budget 2026: ਬਜਟ ਵਿਚ ਪੰਜਾਬ ਸਰਕਾਰ ਦੇ ਵੱਡੇ ਐਲਾਨ... | ਪੰਜਾਬ ਖ਼ਬਰਾਂ



Last Updated:Mar 08, 2026 11:56 AM ISTPunjab Budget 2026- ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਿਲਣਗੇ। ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ। ਇਸ ਯੋਜਨਾ ਦਾ ਨਾਮ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਰੱਖਿਆ ਗਿਆ ਹੈ।News18Punjab Budget 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਲ 2026-27 ਦਾ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਵੱਲੋਂ ਇਸ ਬਜਟ ਦਾ ਨਾਮ ਗਰੰਟੀਆਂ ਪੂਰਾ ਕਰਨ ਵਾਲਾ ਬਜਟ ਰੱਖਿਆ ਗਿਆ ਹੈ।ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਿਲਣਗੇ। ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ। ਇਸ ਯੋਜਨਾ ਦਾ ਨਾਮ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਰੱਖਿਆ ਗਿਆ ਹੈ। ਆਮਦਨ ਕਰ ਅਦਾ ਕਰਨ ਵਾਲੀਆਂ ਔਰਤਾਂ ਨੂੰ ਇਸ ਯੋਜਨਾ ਤੋਂ ਬਾਹਰ ਰੱਖਿਆ ਜਾਵੇਗਾ।ਬੁਢਾਪਾ ਪੈਨਸ਼ਨ ਪ੍ਰਾਪਤ ਕਰਨ ਵਾਲੀਆਂ ਔਰਤਾਂ ਨੂੰ ਲਾਭ ਹੋਵੇਗਾ। ਪੰਜਾਬ ਵਿਧਾਨ ਸਭਾ ’ਚ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2026-27 ਲਈ 2,60,437 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਚੀਮਾ ਨੇ ਅੱਜ ਦਾ ਬਜਟ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਕੀਤਾ। ਉਨ੍ਹਾਂ ਇਸ ਦੌਰਾਨ ਹੜ੍ਹਾਂ ’ਚ ਪੰਜਾਬੀਆਂ ਵੱਲੋ ਦਿਖਾਈ ਦਲੇਰੀ ਦੀ ਸ਼ਲਾਘਾ ਕੀਤੀ। ‘ਆਪ’ ਸਰਕਾਰ ਨੇ ਆਖ਼ਰੀ ਤੇ ਪੰਜਵਾਂ ਬਜਟ ‘ਦਲਿਤਾਂ ਤੇ ਔਰਤਾਂ’ ਉਤੇ ਕੇਂਦਰਿਤ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਸਾਲ 2026-27 ਦੇ ਬਜਟ ਵਿੱਚ ਸਿਹਤ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਲਈ ਕੁੱਲ 6,879 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਇਸ ਰਾਸ਼ੀ ਦਾ ਵੱਡਾ ਹਿੱਸਾ ਸੂਬੇ ਦੇ ਹਸਪਤਾਲਾਂ ਦੀ ਦਸ਼ਾ ਸੁਧਾਰਨ ਅਤੇ ਨਵੇਂ ਸਿਹਤ ਕੇਂਦਰ ਸਥਾਪਤ ਕਰਨ ‘ਤੇ ਖ਼ਰਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਲੇ ਵਿੱਤੀ ਸਾਲ ਵਿੱਚ 143 ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ।First Published :Mar 08, 2026 11:56 AM ISTRead More



Rozana Times

LEAVE A REPLY

Please enter your comment!
Please enter your name here