Last Updated:Mar 08, 2026 2:07 PM ISTPunjab Budget 2026: ਪੰਜਾਬ ਵਿਧਾਨ ਸਭਾ ’ਚ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2026-27 ਲਈ 2,60,437 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ।ਪੰਜਾਬ ਸਰਕਾਰ ਨੇ ਸੂਬੇ ‘ਚ ਟਾਟਾ ਸਟੀਲ ਦੇ ਸਭ ਤੋਂ ਵੱਡੇ ਪ੍ਰੋਜੈਕਟ ਦੇ ਸਮਾਂਬੱਧ ਲਾਗੂਕਰਨ ਨੂੰ ਯਕੀਨੀ ਬਣਾਇਆ-CM ਮਾਨPunjab Budget 2026: ਪੰਜਾਬ ਵਿਧਾਨ ਸਭਾ ’ਚ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2026-27 ਲਈ 2,60,437 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ।ਕਿਸਾਨੀ ਦੇ ਇਸ ਵੱਡੇ ਯੋਗਦਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤੀਬਾੜੀ ਦੇ ਮੁੜ ਉਭਾਰ ਲਈ, ਸਰਕਾਰ ਨੇ ਵਿੱਤੀ ਸਾਲ 2026-27 ਵਾਸਤੇ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਖੇਤਰਾਂ ਲਈ ਕੁੱਲ 15,377 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਹੈ।ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਫੰਡ ਮੁੱਖ ਤੌਰ ’ਤੇ ਫ਼ਸਲੀ ਵਿਭਿੰਨਤਾ, ਸਥਿਰਤਾ, ਮੰਡੀ ਸੁਧਾਰਾਂ ਅਤੇ ਕਿਸਾਨਾਂ ਦੀ ਭਲਾਈ ਨਾਲ ਜੁੜੇ ਪ੍ਰੋਜੈਕਟਾਂ ’ਤੇ ਖ਼ਰਚ ਕੀਤੇ ਜਾਣਗੇ। ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਪਰੰਪਰਾਗਤ ਖੇਤੀ ਤੋਂ ਹਟ ਕੇ ਲਾਹੇਵੰਦ ਫ਼ਸਲਾਂ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਲਿਆਉਣਾ ਹੈ।ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਸਕੀਮ ਜਾਰੀ ਰਹੇਗੀ। ਬਿਜਲੀ ਸਬਸਿਡੀ ਲਈ 7 ਹਜ਼ਾਰ 7 ਸੌ 15 ਕਰੋੜ ਰੱਖੇ ਗਏ ਹਨ। ਕਿਸਾਨਾਂ ਨੂੰ ਨਿਰਵਿਘਣ ਬਿਜਲੀ ਲਈ ਸਰਕਾਰ ਦੀ ਇਹ ਵੱਡੀ ਪਹਿਲ ਹੈ।ਪੰਜਾਬ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਉੱਚ ਸਿੱਖਿਆ ਅਤੇ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਰੋਡਮੈਪ ਪੇਸ਼ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਵੱਡਾ ਐਲਾਨ ਕੀਤਾ ਹੈ, ਜੋ ਕਿ ਖੇਤਰ ਵਿੱਚ ਉੱਚ ਮਿਆਰੀ ਸਿੱਖਿਆ ਦੇ ਨਵੇਂ ਰਾਹ ਖੋਲ੍ਹੇਗੀ।ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕੰਸਟੀਚਿਊਟ ਕਾਲਜਾਂ (Constituent Colleges) ਦੇ ਪ੍ਰਬੰਧਨ ਅਤੇ ਸੁਧਾਰ ਲਈ ਬਜਟ ਵਿੱਚ 1,760 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸ ਦੇ ਨਾਲ ਹੀ, ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਉਦਯੋਗਿਕ ਲੋੜਾਂ ਅਨੁਸਾਰ ਤਿਆਰ ਕਰਨ ਲਈ ਤਕਨੀਕੀ ਸਿੱਖਿਆ (Technical Education) ਵਿਭਾਗ ਵਾਸਤੇ 569 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।Read More
Rozana Times















