ਪੰਜਾਬ ਵਿੱਚ BJP ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਹੋ ਗਈ ਹੈ। ਪਠਾਨਕੋਟ ਤੋਂ BJP ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਯਾਤਰਾ ਨੂੰ ਹਰੀ ਝੰਡੀ ਦਿਖਾਈ। ਨਿਤਿਨ ਨਬੀਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਗਿਆ ਹੈ ਅਤੇ ਨਸ਼ਾ ਸੂਬੇ ਦਾ ਸਭ ਤੋਂ ਵੱਡਾ ਦੁਸ਼ਮਣ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕਈ ਮਾਵਾਂ ਨੇ ਆਪਣੇ ਪੁੱਤ ਗੁਆਏ ਹਨ ਅਤੇ ਇਸ ਲੜਾਈ ਵਿੱਚ BJP ਦੇ ਸਾਰੇ ਵਰਕਰ ਸਾਥ ਦੇਣਗੇ। BJP ਨੇ ਨਸ਼ਾ ਮੁਕਤ ਪੰਜਾਬ ਯਾਤਰਾ ਲਈ 5 ਸੰਕਲਪ ਰੱਖੇ ਹਨ, ਜਿਸ ਵਿੱਚ ਨਸ਼ਾ ਤਸਕਰਾਂ ’ਤੇ ਕਾਰਵਾਈ ਅਤੇ ਨਸ਼ੇ ਦੀ ਸਪਲਾਈ ਚੇਨ ਤੋੜਨਾ ਸ਼ਾਮਲ ਹੈ। ਦੇਖੋ ਯਾਤਰਾ ਦੀ ਸ਼ੁਰੂਆਤ ਦੀ ਪੂਰੀ ਰਿਪੋਰਟ।







