ਨਸ਼ੇ ਖਿਲਾਫ਼ BJP ਦੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਦੇ ਦੂਜੇ ਰੂਟ ਦੀ ਸ਼ੁਰੂਆਤ ਫਤਿਹਗੜ੍ਹ ਸਾਹਿਬ ਤੋਂ ਹੋ ਗਈ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਯਾਤਰਾ ਨੂੰ ਹਰੀ ਝੰਡੀ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। CM ਰੇਖਾ ਗੁਪਤਾ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਅਤੇ ਨਸ਼ੇ ਅੱਗੇ ਝੁਕਿਆ ਨਹੀਂ ਜਾ ਸਕਦਾ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਪੰਜਾਬ ਨੂੰ ਬਰਬਾਦ ਕਰਨ ਦੇ ਇਲਜ਼ਾਮ ਲਗਾਏ ਅਤੇ ਕਿਹਾ ਕਿ ਨਸ਼ੇ ਦਾ ਮੁੱਦਾ ਗੰਭੀਰ ਹੈ। ਇਸ ਮੌਕੇ ਪੰਜਾਬ BJP ਪ੍ਰਧਾਨ ਕੇਵਲ ਢਿੱਲੋਂ ਵੀ ਮੌਜੂਦ ਰਹੇ। ਇਸ ਤੋਂ ਪਹਿਲਾਂ ਕੱਲ੍ਹ ਪਠਾਨਕੋਟ ਤੋਂ BJP ਦੀ ਪਹਿਲੀ ਯਾਤਰਾ ਦੀ ਸ਼ੁਰੂਆਤ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਕੀਤੀ ਗਈ ਸੀ।







